ਚੰਡੀਗੜ੍ਹ:ਕੋਰੋਨਾ ਮਹਾਂਮਾਰੀ ਦੇ ਦੁਬਾਰਾ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਆਪਣੇ ਫੇਸਬੁੱਕ ਪੇਜ਼ ਰਾਹੀਂ ਸੂਬਾ ਵਾਸੀਆਂ ਦੇ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਕੋਰੋਨਾ ਮਹਾਂਮਾਰੀ ਦੇ ਤਿੰਨ ਲੈਵਲਾਂ ਬਾਰੇ ਵਿਸਥਾਰ ਸਹਿਤ ਦੱਸਿਆ।
ਉਨ੍ਹਾਂ ਦੱਸਿਆ ਕਿ ਜੇਕਰ ਤੁਸੀਂ ਕੋਰੋਨਾ ਦੇ ਪਹਿਲੇ ਲੈਵਲ ’ਤੇ ਹੋ ਤਾਂ ਤੁਸੀਂ ਘਰ ਬੈਠੇ ਹੀ ਇਲਾਜ ਕਰਵਾ ਸਕਦੇ ਹੋ ਪਰ ਜੇਕਰ ਇਹ ਦੂਜੇ ਲੈਵਲ ’ਤੇ ਪਹੁੰਚ ਜਾਵੇ ਤਾਂ ਤੁਹਾਨੂੰ ਆਕਸੀਜਨ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਆਖ਼ਰੀ ਲੈਵਲ ਕਾਫ਼ੀ ਘਾਤਕ ਹੁੰਦਾ ਹੈ, ਇਸ ਦੌਰਾਨ ਮਰੀਜ਼ ਦੀ ਜਾਨ ਜਾਣ ਦੇ ਆਸਾਰ ਜ਼ਿਆਦਾ ਹੁੰਦੇ ਹਨ।
ਉਨ੍ਹਾਂ ਸੂਬੇ ’ਚ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ ਦੱਸਦਿਆ ਕਿਹਾ ਕਿ ਸ਼ੁਰੂ ਤੋਂ ਹੁਣ ਤੱਕ ਸੂਬੇ ’ਚ 9,980 ਲੋਕ ਜਾਨ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਲਾਪਰਵਾਹੀ ਕਾਰਨ ਜ਼ਿਆਦਾਤਰ ਮੌਤਾਂ ਤੀਸਰੇ ਲੈਵਲ ’ਚ ਹੋ ਰਹੀਆਂ ਹਨ।