ਚੰਡੀਗੜ੍ਹ: ਪੰਜਾਬ ਦਾ ਰਿਵਾਇਤੀ ਅਤੇ ਸਭ ਤੋਂ ਵੱਧ ਉਤਸ਼ਾਹ ਨਾਲ ਮਨਾਇਆ ਜਾਣ ਵਾਲਾ ਤਿਉਹਾਰ ਵਿਸਾਖੀ ਬਰੂਹਾਂ 'ਤੇ ਆਣ ਖਲੋਤਾ ਹੈ। ਇਸ ਵਰ੍ਹੇ ਦੀ ਵਿਸਾਖੀ ਨੂੰ ਕੋਰੋਨਾ ਦਾ ਗ੍ਰਹਿਣ ਲੱਗਦਾ ਜਾਪਦਾ ਹੈ। ਕੋਰੋਨਾ ਨੇ ਇਸ ਵਾਰ ਲੋਕਾਂ ਨੂੰ ਘਰਾਂ ਵਿੱਚ ਬੰਦ ਕਰ ਦਿੱਤਾ ਹੈ। ਇਸ ਵਰ੍ਹੇ ਦੀ ਵਿਸਾਖੀ ਨੂੰ ਮਨਾਉਣ ਲਈ ਅਤੇ ਇਸ ਮਹਾਂਮਾਰੀ ਤੋਂ ਬਚਾਅ ਲਈ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਘਰਾਂ ਵਿੱਚ ਹੀ ਵਿਸਾਖੀ ਮਨਾਉਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ, ਕਿਹਾ ਇਸ ਵਿਸਾਖੀ ਨੂੰ ਭਵਿੱਖ ਦੀਆਂ ਵਿਸਾਖੀਆਂ ਲਈ ਸਾਂਭ ਕੇ ਰੱਖੋ ਮੁੱਖ ਮੰਤਰੀ ਨੇ ਆਪਣੇ ਟਵੀਟਰ ਰਾਹੀ ਪੰਜਾਬ ਵਾਸੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦੇ ਹੋਏ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਹੀ ਵਿਸਾਖੀ ਦੀਆਂ ਖ਼ੁਸ਼ੀਆਂ ਨੂੰ ਮਨਾਉਣ। ਉਨ੍ਹਾਂ ਆਖਿਆ ਕਿ ਆਪਣੀਆਂ ਭਵਿੱਖ ਦੀਆਂ ਵਿਸਾਖੀਆਂ ਲਈ ਇਸ ਵਿਸਾਖੀ ਨੂੰ ਆਪਣੇ ਘਰਾਂ ਵਿੱਚ ਹੀ ਮਨਾਇਆ ਜਾਵੇ।
ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ, ਕਿਹਾ ਇਸ ਵਿਸਾਖੀ ਨੂੰ ਭਵਿੱਖ ਦੀਆਂ ਵਿਸਾਖੀਆਂ ਲਈ ਸਾਂਭ ਕੇ ਰੱਖੋ ਕਣਕ ਦੀ ਵਾਢੀ ਸਮੇਂ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ ਇਸ ਬਾਰੇ ਵੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਜੀਵਨ 'ਤੇ ਕੋਈ ਅਸਰ ਨਹੀਂ ਪੈਣ ਦੇਣਗੇ। ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੰਦ ਹਨ। ਟਵੀਟ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਵਾਢੀ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਅਤੇ ਕਣਕ ਦੀ ਖਰੀਦ ਵਿੱਚ ਲੱਗੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਨੁਕਤੇ ਵੀ ਸਾਝੇ ਕੀਤੇ ਹਨ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਦਾ ਪਾਲਣ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।