ਪੰਜਾਬ

punjab

ETV Bharat / city

ਜਨਵਰੀ ਤੱਕ ਇਨਡੋਰ 100 ਤੇ ਆਉਟਡੋਰ 250 ਜਣੇ ਹੀ ਹੋ ਸਕਦੇ ਨੇ ਇਕੱਠੇ - punjab indoor gathering

ਮੁੱਖ ਮੰਤਰੀ ਕੈਪਟਨ ਨੇ ਵਿਆਹਾਂ ਅਤੇ ਪਾਰਟੀਆਂ ਦੌਰਾਨ ਕੋਵਿਡ ਨਿਯਮਾਂ ਦੀਆਂ ਵੱਡੀ ਪੱਧਰ 'ਤੇ ਉਲੰਘਣਾ ਦੀਆਂ ਸ਼ਿਕਾਇਤਾਂ ਮਗਰੋਂ ਸੂਬੇ ਵਿੱਚ ਇੱਕ ਜਨਵਰੀ 2021 ਤੱਕ ਇਨਡੋਰ 100 ਅਤੇ ਆਊਟਡੋਰ 250 ਇਕੱਠ ਦੀ ਗਿਣਤੀ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਇੱਕ ਜਨਵਰੀ 2021 ਤੱਕ ਅੰਦਰੂਨੀ ਇਕੱਤਰਤਾ ਕੀਤੀ 100 ਵਿਅਕਤੀਆਂ ਤੱਕ
ਮੁੱਖ ਮੰਤਰੀ ਨੇ ਇੱਕ ਜਨਵਰੀ 2021 ਤੱਕ ਅੰਦਰੂਨੀ ਇਕੱਤਰਤਾ ਕੀਤੀ 100 ਵਿਅਕਤੀਆਂ ਤੱਕ

By

Published : Dec 11, 2020, 8:41 PM IST

ਚੰਡੀਗੜ੍ਹ: ਵਿਆਹਾਂ ਅਤੇ ਪਾਰਟੀਆਂ ਦੌਰਾਨ ਕੋਵਿਡ ਨਿਯਮਾਂ ਦੀਆਂ ਵੱਡੀ ਪੱਧਰ 'ਤੇ ਉਲੰਘਣਾ ਦੀਆਂ ਸ਼ਿਕਾਇਤਾਂ ਮਗਰੋਂ ਮੁੱਖ ਮੰਤਰੀ ਕੈਪਟਨ ਨੇ ਸੂਬੇ ਵਿੱਚ ਇੱਕ ਜਨਵਰੀ 2021 ਤੱਕ ਇਨਡੋਰ 100 ਅਤੇ ਆਊਟਡੋਰ 250 ਇਕੱਠ ਦੀ ਗਿਣਤੀ ਦੇ ਹੁਕਮ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਮੈਰਿਜ ਪੈਲੇਸਾਂ ਅਤੇ ਹੋਰ ਥਾਂਵਾਂ 'ਤੇ ਬੰਦਿਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਲੰਘਣਾ ਦੀ ਸੂਰਤ ਵਿੱਚ ਮੇਜ਼ਬਾਨ 'ਤੇ ਜੁਰਮਾਨਾ ਲਾਉਣ ਲਈ ਆਖਿਆ। ਸੂਬੇ ਵਿੱਚ ਵੱਧ ਰਹੀ ਮ੍ਰਿਤਕ ਦਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਰਫਿਊ ਦੀਆਂ ਬੰਦਿਸ਼ਾਂ (ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ) ਇੱਕ ਜਨਵਰੀ ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਰਾਤ ਦਾ ਕਰਫਿਊ ਇਕ ਦਸੰਬਰ ਤੋਂ 15 ਦਸੰਬਰ ਤੱਕ ਲਾਇਆ ਗਿਆ ਸੀ।

ਕੋਵਿਡ ਦੇ ਜਾਇਜ਼ੇ ਲਈ ਉਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਹਿ-ਰੋਗਾਂ ਤੋਂ ਪੀੜਤ 70 ਸਾਲ ਤੋਂ ਵੱਧ ਉਮਰ ਦੇ ਪੌਜ਼ੀਟਿਵ ਮਰੀਜ਼ਾਂ ਲਈ ਘਰੇਲੂ ਇਕਾਂਤਵਾਸ ਖਤਮ ਕਰਨ ਦੇ ਹੁਕਮ ਦਿੱਤੇ, ਬਸ਼ਰਤੇ ਕਿ ਘਰ ਵਿੱਚ ਢੁਕਵੀਆਂ ਮੈਡੀਕਲ ਸਹੂਲਤਾਂ ਮੁਹੱਈਆ ਹੋ ਸਕਦੀਆਂ ਹੋਣ। ਵਰਚੂਅਲ ਮੀਟਿੰਗ ਦੌਰਾਨ ਸਿਹਤ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਕੋਵਿਡ ਮੌਤਾਂ ਘਰੇਲੂ ਏਕਾਂਤਵਾਸ ਕੇਸਾਂ ਵਿੱਚੋਂ ਸਾਹਮਣੇ ਆਈਆਂ ਹਨ।

ਹੋਰ ਮੌਤਾਂ ਨੂੰ ਰੋਕਣ ਲਈ ਮੁੱਖ ਮੰਤਰੀ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਦੀ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਹਨ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਰਫ ਲੈਵਲ-3 ਦੇ ਢੁਕਵੇਂ ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਵਾਲੇ ਹਸਪਤਾਲਾਂ ਨੂੰ ਹੀ ਕੋਵਿਡ ਮਰੀਜ਼ ਦਾਖਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਦੀ ਘਾਟ ਵਾਲੇ ਹਸਪਤਾਲਾਂ ਨੂੰ ਮਰੀਜ਼ ਹੋਰ ਹਸਪਤਾਲਾਂ ਵਿੱਚ ਰੈਫਰ ਕਰ ਦੇਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚਾਹੇ ਪਿਛਲੇ ਤਿੰਨ ਹਫ਼ਤਿਆਂ ਤੋਂ ਪੰਜਾਬ ਵਿੱਚ ਘੱਟ ਰਹੀ ਕੋਰੋਨਾ ਦਰ ਸਵਾਗਤਯੋਗ ਹੈ ਪਰ ਮੌਤ ਦਾ ਦਰ ਅਜੇ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਸਮੇਤ ਕੋਵਿਡ ਦੇ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਰ.ਟੀ.ਪੀ.ਸੀ.ਆਰ. ਸੈਂਪਲਿੰਗ/ਟੈਸਟਿੰਗ ਦਰ ਪ੍ਰਤੀ ਦਿਨ 30,000 ਦੀ ਸੀਮਾ ਬਰਕਰਾਰ ਰੱਖਣ ਲਈ ਕਿਹਾ ਅਤੇ ਸੰਭਾਵਿਤ ਤੌਰ 'ਤੇ ਕੋਰੋਨਾ ਫੈਲਾਉਣ ਵਾਲਿਆਂ ਨੂੰ ਸ਼ਾਮਲ ਕਰਨ ਲਈ ਟੀਚਾਗਤ ਸੈਂਪਲਿੰਗ 'ਤੇ ਹੋਰ ਜ਼ੋਰ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਨੂੰ 'ਇਤਿਹਾਸ' ਪੋਰਟਲ ਦੀ ਪੂਰੀ ਵਰਤੋਂ ਕਰਨ ਲਈ ਹੱਲਾਸ਼ੇਰੀ ਦੇਣੀ ਚਾਹੀਦੀ ਹੈ ਤਾਂ ਕਿ ਸੰਭਾਵੀ ਹੌਟਸਪੌਟ (ਪ੍ਰਭਾਵਿਤ ਥਾਂਵਾਂ) ਦੀ ਸ਼ਨਾਖਤ ਕਰਨ ਅਤੇ ਉਥੇ ਉਨ੍ਹਾਂ ਦੀ ਸੈਪਲਿੰਗ ਨੂੰ ਕੇਂਦਰਿਤ ਕੀਤਾ ਜਾ ਸਕੇ। ਉਨ੍ਹਾਂ ਨੇ ਕੰਟੇਨਮੈਂਟ ਅਤੇ ਮਾਈਕ੍ਰੋ-ਕੰਟੇਨਮੈਂਟ ਜ਼ੋਨਾਂ ਵਿੱਚ ਟੈਸਟਿੰਗ ਵਧਾਉਣ ਅਤੇ 100 ਫੀਸਦੀ ਸੈਪਲਿੰਗ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਇਹ ਵੀ ਕਿਹਾ ਕਿ ਦਿੱਲੀ ਵਿਖੇ ਕੇਸਾਂ ਦੀ ਵਧੀ ਗਿਣਤੀ ਤੋਂ ਦਰਪੇਸ਼ ਖਤਰੇ ਦੇ ਮੱਦੇਨਜ਼ਰ ਉਥੋਂ ਵਾਪਸ ਆਉਣ ਵਾਲੇ ਕਿਸਾਨਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇ।

ਸਿਹਤ ਸਕੱਤਰ ਹੁਸਨ ਲਾਲ ਨੇ ਇਸ ਮੌਕੇ ਖੁਲਾਸਾ ਕੀਤਾ ਕਿ ਅਜੇ ਤੱਕ ਸੂਬੇ ਵਿੱਚ 35 ਲੱਖ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚੋਂ 1.5 ਲੱਖ ਨਮੂਨੇ ਪੌਜ਼ੀਟਿਵ ਪਾਏ ਗਏ ਹਨ। ਹਾਲਾਂਕਿ, ਪੰਜਾਬ ਵਿੱਚ ਦੂਜੀ ਲਹਿਰ ਮੱਠੀ ਹੀ ਰਹੀ ਹੈ ਪਰ ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਇਸ ਪੱਖ ਨੂੰ ਵੀ ਜ਼ੇਰੇ ਗੌਰ ਲਿਆ ਕਿ 87 ਫੀਸਦੀ ਮੌਤਾਂ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀਆਂ ਹੋਈਆਂ ਹਨ ਅਤੇ ਨਿੱਜੀ ਟਰਸ਼ਰੀ ਕੇਅਰ ਸੈਂਟਰਾਂ ਵਿੱਚ ਮੌਤਾਂ ਦੀ ਦਰ 50 ਫੀਸਦੀ ਹੈ।

ABOUT THE AUTHOR

...view details