ਪੰਜਾਬ

punjab

ETV Bharat / city

ਮੁੱਖ ਮੰਤਰੀ ਨੇ ਪਾਸਵਾਨ ਨੂੰ ਚਿੱਠੀ ਲਿਖ ਕਣਕ ਦੀ ਕੀਮਤ 'ਚ ਕਟੌਤੀ ਵਾਪਸ ਲੈਣ ਦੀ ਕੀਤੀ ਮੰਗ - punjab cm

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਖਪਤਕਾਰ ਮਾਮਲਿਆਂ, ਜਨਤਕ ਵੰਡ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਚਿੱਠੀ ਲਿਖੀ ਹੈ।ਆਪਣੀ ਚਿੱਠੀ ਵਿੱਚ ਮੁੱਖ ਮੰਤਰੀ ਨੇ ਕਣਕ ਦੇ ਸੁੰਗੜੇ ਤੇ ਚਮਕ ਗੁਆ ਚੁੱਕੇ ਦਾਣਿਆਂ ਕਾਰਨ ਨਿਯਮਾਂ ਵਿਚ ਢਿੱਲ ਦੇ ਬਦਲੇ ਕਿਸਾਨਾਂ ਉੱਤੇ ਲਗਾਈ “ਗੈਰ ਵਾਜਬ” ਕੀਮਤ ਕਟੌਤੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।

ਮੁੱਖ ਮੰਤਰੀ ਨੇ ਪਾਸਵਾਨ ਨੂੰ ਚਿੱਠੀ ਲਿਖ ਕਣਕ ਦੀ ਕੀਮਤ 'ਚ ਕਟੌਤੀ ਵਾਪਸ ਲੈਣ ਦੀ ਕੀਤੀ ਮੰਗ
ਮੁੱਖ ਮੰਤਰੀ ਨੇ ਪਾਸਵਾਨ ਨੂੰ ਚਿੱਠੀ ਲਿਖ ਕਣਕ ਦੀ ਕੀਮਤ 'ਚ ਕਟੌਤੀ ਵਾਪਸ ਲੈਣ ਦੀ ਕੀਤੀ ਮੰਗ

By

Published : May 1, 2020, 8:40 PM IST

ਚੰਡੀਗੜ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਕੀਤੀ ਆਪਣੀ ਬੇਨਤੀ ਦੀ ਪੈਰਵੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਖਪਤਕਾਰ ਮਾਮਲਿਆਂ, ਜਨਤਕ ਵੰਡ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਚਿੱਠੀ ਲਿਖੀ ਹੈ। ਆਪਣੀ ਚਿੱਠੀ ਵਿੱਚ ਮੁੱਖ ਮੰਤਰੀ ਨੇ ਕਣਕ ਦੇ ਸੁੰਗੜੇ ਤੇ ਚਮਕ ਗੁਆ ਚੁੱਕੇ ਦਾਣਿਆਂ ਕਾਰਨ ਨਿਯਮਾਂ ਵਿੱਚ ਢਿੱਲ ਦੇ ਬਦਲੇ ਕਿਸਾਨਾਂ ਉੱਤੇ ਲਗਾਈ “ਗੈਰ ਵਾਜਬ” ਕੀਮਤ ਕਟੌਤੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।

ਚਿੱਠੀ ਵਿੱਚ ਕੈਪਟਨ ਨੇ ਵਿਸ਼ੇਸ਼ ਤੌਰ ਇਸ ਗੱਲ ਦਾ ਜ਼ਿਕਰ ਕੀਤਾ ਹੈ ਕਿ ਕਿਸਾਨ ਲੌਕਡਾਊਨ ਕਾਰਨ ਆਪਣੀ ਫਸਲ ਨੂੰ ਬੇਮੌਸਮੇ ਮੀਂਹ ਤੋਂ ਨਹੀਂ ਬਚਾ ਸਕੇ “ਇਹ ਕਟੌਤੀ ਪੂਰੀ ਤਰ੍ਹਾਂ ਵਾਜਬ ਨਹੀਂ ਹੈ ਕਿਉਂਕਿ ਮਾਰਚ ਦੌਰਾਨ ਸੂਬੇ ਵਿੱਚ ਬੇਮੌਸਮੀ ਬਾਰਸ਼ਾਂ ਹੋਈਆਂ ਅਤੇ ਦੇਸ਼ ਭਰ ਵਿੱਚ ਲੌਕਡਾਊਨ ਦੇ ਨਤੀਜੇ ਵਜੋਂ ਕਿਸਾਨ ਕਣਕ ਦੀ ਫ਼ਸਲ ਨੂੰ ਬਚਾਉਣ ਲਈ ਰੋਕਥਾਮ ਉਪਾਅ ਨਹੀਂ ਕਰ ਸਕੇ।”

ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ 28 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਮੁਸ਼ਕਲ ਸਮੇਂ ਵਿਚ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਸੀ।

ਕਿਸਾਨਾਂ ਦੀ ਕਮਾਈ ਦੇ ਹਿੱਤਾਂ ਦੀ ਰੱਖਿਆ ਲਈ ਇਸ ਕੀਮਤ ਕਟੌਤੀ ਦੇ ਮੁੱਦੇ 'ਤੇ ਮੁੜ ਵਿਚਾਰ ਕਰਨ ਲਈ ਪਾਸਵਾਨ ਦੇ ਤਤਕਾਲ ਦਖਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਕਿਸਾਨਾਂ ਦੇ ਨਿਯੰਤਰਣ ਤੋਂ ਬਾਹਰ ਕਾਰਨਾਂ ਕਰਕੇ ਕਿਸਾਨਾਂ ਦੀ ਕਮਾਈ 'ਤੇ ਕਟੌਤੀ ਲਗਾਉਣ ਨੂੰ ਨਾਜਾਇਜ਼ ਕਰਾਰ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਉਨ੍ਹਾਂ ਨਾਲ ਵਿਚਾਰ ਵਟਾਂਦਰੇ ਦੌਰਾਨ ਸੂਬਾ ਸਰਕਾਰ ਦੁਆਰਾ ਉਠਾਏ ਗਏ ਦੋ ਮਹੱਤਵਪੂਰਨ ਮੁੱਦਿਆਂ ਬਾਰੇ ਜਾਣੂ ਕਰਵਾਇਆ। ਪਹਿਲਾ ਤਾਂ ਸੁੰਗੜੇ ਅਤੇ ਚਮਕ ਗੁਆ ਚੁੱਕੇ ਕਣਕ ਦੇ ਦਾਣਿਆਂ ਲਈ ਨਿਰਧਾਰਤ ਸ਼ਰਤਾਂ 'ਚ ਢਿੱਲ ਅਤੇ ਦੂਸਰਾ ਪ੍ਰਸ਼ਾਸਕੀ ਅਤੇ ਆੜਤੀਆਂ ਨੂੰ ਛੋਟ ਦੇਣਾ ਜਿਸ ਸਬੰਧੀ ਕੇਂਦਰੀ ਮੰਤਰਾਲੇ ਨੇ ਮੰਨ ਲਿਆ। ਕੈਪਟਨ ਨੇ ਅੱਗੇ ਦੱਸਿਆ ਕਿ ਵਿਚਾਰ ਵਟਾਂਦਰੇ ਤੋਂ ਬਾਅਦ ਉਨ੍ਹਾਂ ਨੇ ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਬਾਰੇ ਮੰਤਰਾਲੇ ਦੇ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਪਾਸਵਾਨ ਦਾ ਉਨ੍ਹਾਂ ਦੇ ਮੰਤਰਾਲੇ ਵੱਲੋਂ ਪ੍ਰਸ਼ਾਸਨਿਕ ਤੇ ਆੜਤੀਆਂ ਦੇ ਰੋਕੇ ਗਏ ਖਰਚਿਆਂ ਵਿੱਚੋਂ 90 ਫੀਸਦੀ ਦੀ ਮਨਜ਼ੂਰੀ ਦੇਣ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਚਿੰਤਾ ਹੈ ਕਿ ਕਣਕ ਦੇ ਮੁੱਲ ਵਿੱਚ ਕਟੌਤੀ ਦੇ ਨਿਯਮਾਂ ਵਿਚ ਢਿੱਲ ਦੇਣ ਦੇ ਮੁੱਦੇ ਦਾ ਹਾਲੇ ਤਕ ਹੱਲ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ 28 ਅਪ੍ਰੈਲ ਨੂੰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਤੋਂ ਇਕ ਸੰਦੇਸ਼ ਮਿਲਿਆ ਸੀ ਜਿਸ ਵਿਚ ਮੰਤਰਾਲੇ ਨੇ ਸੁੰਗੜੇ ਅਤੇ ਚਮਕ ਗੁਆ ਚੁੱਕੇ ਕਣਕ ਦੇ ਮੁੱਲ 'ਤੇ ਭਾਰੀ ਕਟੌਤੀ ਲਗਾ ਦਿੱਤੀ ਸੀ।

ABOUT THE AUTHOR

...view details