ਚੰਡੀਗੜ੍ਹ:ਪੰਜਾਬ ਚ ਪਏ ਬੇਮੌਸਮੇ ਮੀਂਹ ਕਾਰਨ ਜਿੱਥੇ ਕਿਸਾਨਾਂ ਦੀ ਝੋਨੇ ਦੀ ਪੱਕੀ ਫਸਲਾਂ ਮੰਡੀਆਂ ਦੇ ਵਿੱਚ ਖਰਾਬ ਹੋ ਰਹੀ ਹੈ ਉੱਥੇ ਹੀ ਮੰਡੀਆਂ ਦੇ ਵਿੱਚ ਵੀ ਕਿਸਾਨਾਂ ਦੀ ਫਸਲ ਪਾਣੀ ਦੇ ਵਿੱਚ ਡੁੱਬ ਜਾਣ ਦੇ ਕਾਰਨ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵੱਲੋਂ ਇਸ ਮਸਲੇ ਨੂੰ ਲੈਕੇ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਸੂਬੇ ਦੇ DCs ਨੂੁੰ ਕਿਸਾਨਾਂ ਦੀਆਂ ਸਮੱਸਿਆ ਵੱਲ ਧਿਆਨ ਦੇਣ ਦੇ ਨਿਰਦੇਸ਼
ਕਿਸਾਨਾਂ ਦੇ ਇਸ ਮਸਲੇ ਨੂੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਡਿਪਟੀ ਕਮਿਸ਼ਨਰਾਂ (Deputy Commissioners) ਨੂੰ ਕਿਸਾਨਾਂ ਦੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ਉੱਪਰ ਹੱਲ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਦਿੱਤੇ ਹਨ ਤਾਂ ਕਿ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣ। ਇਸਦੇ ਨਾਲ ਹੀ ਉਨ੍ਹਾਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਵੱਲੋਂ ਪਾਣੀ ਭਰਨ ਦੀ ਸਮੱਸਿਆ ਨੂੰ ਤਰਜੀਹੀ ਤੌਰ ‘ਤੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਦੀਆਂ ਵੱਖ ਵੱਖ ਮੰਡੀਆਂ ਚ ਕਿਸਾਨ ਹੋ ਰਹੇ ਪਰੇਸ਼ਾਨ
ਪੰਜਾਬ ਦੀਆਂ ਵੱਖ ਵੱਖ ਮੰਡੀਆਂ ਦੇ ਵਿੱਚੋਂ ਲਗਾਤਾਰ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਖੁੱਲ੍ਹੇ ਆਸਮਾਨ ਹੇਠ ਪਈ ਕਿਸਾਨਾਂ (Farmers) ਦਾ ਫਸਲ ਬਰਬਾਦ ਹੋ ਰਹੀ ਹੈ। ਕਿਸਾਨਾਂ ਵੱਲੋਂ ਇਸਦਾ ਸਿੱਧਾ ਜ਼ਿੰਮੇਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਦੱਸਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣੈ ਕਿ ਸਰਕਾਰ ਪਹਿਲਾਂ ਵੱਡੇ ਵੱਡੇ ਦਾਅਵੇ ਕਰ ਰਹੀ ਸੀ ਕਿ ਉਨ੍ਹਾਂ ਨੂੰ ਮੰਡੀ ਦੇ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਪਰ ਹੁਣ ਸਰਕਾਰ ਦੇ ਦਾਅਵਿਆਂ ਅਸਲ ਤਸਵੀਰ ਸਾਹਮਣੇ ਆਈ ਹੈ। ਚਿੰਤਾ ਦੇ ਵਿੱਚ ਡੁੱਬੇ ਕਿਸਾਨ ਵੱਲੋਂ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਗਈ ਹੈ ਅਤੇ ਨਾਲ ਹੀ ਅਪੀਲ ਕੀਤੀ ਜਾ ਰਹੀ ਹੈ ਕਿ ਭਿੱਜੀ ਹੋਈ ਇਸ ਫਸਲ ਨੂੰ ਮੰਡੀ ਵਿੱਚੋਂ ਚੁਕਾਇਆ ਜਾਵੇ ਤਾਂ ਕਿ ਉਸ ਨੂੰ ਇੱਥੇ ਖੱਜਲ ਖੁਆਰ ਨਾ ਹੋਣਾ ਪਵੇ।