ਚੰਡੀਗੜ੍ਹ: ਇੰਨੀ ਦਿਨੀਂ ਪੰਜਾਬ ਚ ਸਿਆਸੀ ਪਾਰਾ ਕਾਫੀ ਚੜ੍ਹਿਆ ਹੋਇਆ ਹੈ ਇੱਕ ਪਾਸੇ ਜਿੱਥੇ ਕਾਂਗਰਸ ਦੀ ਕਾਟੋ ਕਲੇਸ਼ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਚ ਕਈ ਲੋਕ ਸ਼ਾਮਲ ਹੋ ਰਹੇ ਹਨ। ਦੱਸ ਦਈਏ ਕਿ ਭੁਲੱਥ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ, ਉਨ੍ਹਾਂ ਦੇ ਬੇਟੇ ਅਤੇ ਆਪਣੇ ਕਈ ਪਾਰਟੀ ਵਰਕਰਾਂ ਦੇ ਨਾਲ ਕਾਂਗਰਸ ਪਾਰਟੀ ਨੂੰ ਛੱਡ ਦੇ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਡਾ ਨੇ ਕਿਹਾ ਕਿ ਲਗਾਤਾਰ ਪਾਰਟੀ ਦੇ ਵਿਚ ਜਿਹੜੀ ਜੁਆਇਨਿੰਗ ਹੋ ਰਹੀਆਂ ਹਨ ਉਸ ਤੋਂ ਇਹ ਸਾਫ ਹੋ ਰਿਹਾ ਹੈ ਕਿ ਪਾਰਟੀ ਕਿੰਨੀ ਮਜਬੂਤ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਵਿਅਕਤੀ ਪੰਜਾਬ ਦੇ ਹਿੱਤ ਦੇ ਲਈ ਕੰਮ ਕਰਨਾ ਚਾਹੁੰਦਾ ਹੈ ਉਹ ਸਾਡੀ ਪਾਰਟੀ ਚ ਸ਼ਾਮਲ ਹੋ ਸਕਦਾ ਹੈ।