ਚੰਡੀਗੜ੍ਹ: ਮਹਿੰਗਾਈ ਕਰਨ ਹਿੱਲੇ ਰਸੋਈ ਬਜਟ ਨੂੰ ਲੈਕੇ ਈਟੀਵੀ ਭਾਰਤ ਦੀ ਟੀਮ ਵੱਲੋਂ ਮਹਿਵਾਲਾਂ ਦੇ ਘਰ ਪਹੁੰਚ ਉਨ੍ਹਾਂ ਨਾਲ ਖਾਸ ਗੱਲਬਾਤ ਕੀਤੀ ਗਈ। ਇਸ ਦੌਰਾਨ ਮਹਿਲਾਵਾਂ ਨੇ ਦੱਸਿਆ ਕਿ ਵਧੀਆਂ ਤੇਲ ਕੀਮਤਾਂ ਦੇ ਕਾਰਨ ਉਨ੍ਹਾਂ ਦੀਆਂ ਰਸੋਈ ਵਿੱਚ ਵਰਤਣ ਵਾਲੀਆਂ ਰੋਜ਼ਾਨਾਂ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਗਈਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਘਰ ਵਿੱਚ ਵਰਤੀਆਂ ਜਾਣ ਵਾਲੀਆਂ ਸਬਜ਼ੀਆਂ ਲਿਆਉਣੀਆਂ ਤੇ ਘੱਟ ਮਾਤਰਾ ਦੇ ਵਿੱਚ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਰੇਸ਼ਾਨ ਮਹਿਲਾਵਾਂ ਦੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਮਹਿੰਗਾਈ ਤੇ ਕੰਟਰੋਲ ਕੀਤਾ ਜਾਵੇ ਤਾਂ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਭਾਅ ਘੱਟ ਕੀਤੇ ਜਾਣ ਤਾਂ ਕਿ ਉਹ ਆਪਣਾ ਗੁਜਾਰਾ ਕਰ ਸਕਣ।