ਪੰਜਾਬ

punjab

ETV Bharat / city

ਮੌਜੂਦਾ ਸਰਕਾਰਾਂ ਨਹੀਂ ਲੈ ਰਹੀਆਂ ਕਿਸਾਨਾਂ ਦੀ ਸਾਰ: ਕੁਲਤਾਰ ਸਿੰਘ ਸੰਧਵਾਂ - present governments

ਆਮ ਆਦਮੀ ਪਾਰਟੀ (AAP) ਪੰਜਾਬ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ (Congress Government) ਨੇ ਕਿਸਾਨਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ, ਸਗੋਂ ਕਿਸਾਨਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ ਹੈ।

ਮੌਜੂਦਾ ਸਰਕਾਰਾਂ ਨਹੀਂ ਲੈ ਰਹੀਆਂ ਕਿਸਾਨਾਂ ਦੀ ਸਾਰ: ਕੁਲਤਾਰ ਸਿੰਘ ਸੰਧਵਾਂ
ਮੌਜੂਦਾ ਸਰਕਾਰਾਂ ਨਹੀਂ ਲੈ ਰਹੀਆਂ ਕਿਸਾਨਾਂ ਦੀ ਸਾਰ: ਕੁਲਤਾਰ ਸਿੰਘ ਸੰਧਵਾਂ

By

Published : Oct 24, 2021, 7:13 PM IST

ਚੰਡੀਗੜ੍ਹ:ਆਮ ਆਦਮੀ ਪਾਰਟੀ (AAP) ਪੰਜਾਬ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ (Congress Government) ਨੇ ਕਿਸਾਨਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ, ਸਗੋਂ ਕਿਸਾਨਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਤਰ੍ਹਾਂ ਚੰਨੀ ਸਰਕਾਰ ਨੇ ਵੀ ਨਾ ਕਿਸਾਨਾਂ ਦਾ ਕਰਜਾ ਮੁਆਫ਼ ਕੀਤਾ ਅਤੇ ਨਾ ਹੀ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜਾ ਦਿੱਤਾ ਹੈ। ਸੰਧਵਾਂ ਨੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜਾ ਦਿੱਤਾ ਜਾਵੇ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਨਾ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਇਆ ਅਤੇ ਨਾ ਕਦੇ ਫ਼ਸਲਾਂ ਦਾ ਸਹੀ ਮੁਆਵਜਾ ਮਿਲਿਆ ਹੈ। ਪਿਛਲੇ ਸੀਜਨ ਵਿੱਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਹੋਏ ਸਨ ਅਤੇ ਹੁਣ ਝੋਨੇ ’ਚ ਜ਼ਿਆਦਾ ਨਮੀ ਦੇ ਨਾਂ ’ਤੇ ਕਿਸਾਨਾਂ ਦੀ ਫ਼ਸਲ ਨਾ ਖ਼ਰੀਦ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਮੌਜੂਦਾ ਸਰਕਾਰਾਂ ਨਹੀਂ ਲੈ ਰਹੀਆਂ ਕਿਸਾਨਾਂ ਦੀ ਸਾਰ: ਕੁਲਤਾਰ ਸਿੰਘ ਸੰਧਵਾਂ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਭਾਵੇਂ ਖੇਤਾਂ ਵਿੱਚ ਖ਼ਰਾਬ ਹੋਵੇ ਜਾਂ ਮੰਡੀਆਂ ਵਿੱਚ ਬੈਠੇ ਕਿਸਾਨ ਪ੍ਰੇਸ਼ਾਨ ਹੋਣ, ਉਨ੍ਹਾਂ ਦੀ ਸਾਰ ਨਾ ਚੰਨੀ ਸਰਕਾਰ ਅਤੇ ਨਾ ਹੀ ਨਰਿੰਦਰ ਮੋਦੀ ਸਰਕਾਰ ਲੈ ਰਹੀਆਂ ਹੈ। ਇਹ ਸਰਕਾਰਾਂ ਕਿਸਾਨਾਂ ਦੇ ਨਾਂਅ ’ਤੇ ਕੇਵਲ ਢੀਂਗਾਂ ਮਾਰਨ ਤੱਕ ਹੀ ਸੀਮਤ ਹਨ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਨਾਲ ਸਰਕਾਰਾਂ ਦਾ ਕੋਈ ਵਾਹ ਵਾਸਤਾ ਨਹੀਂ ਹੈ।

ਇਹ ਵੀ ਪੜ੍ਹੋ:ਫ਼ਸਲਾਂ 'ਤੇ ਮੀਂਹ ਦੀ ਮਾਰ, ਕਿਸਾਨਾਂ ਦਾ ਭਾਰੀ ਨੁਕਸਾਨ

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਤੀ ਕੁਦਰਤ ’ਤੇ ਨਿਰਭਰ ਰਹੀ ਹੈ। ਝੋਨੇ ਦੀ ਫ਼ਸਲ ’ਤੇ ਲਗਾਤਾਰ ਮੀਂਹ ਪੈਣ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਰਹੀ ਹੈ। ਪਰ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕਿੱੜ ਕੱਢਣ ਦੀ ਚਾਲ ਰਾਹੀਂ ਘੱਟ ਤੋਂ ਘੱਟ ਨਮੀ ਵਾਲਾ ਝੋਨਾ ਖ਼ਰੀਦਣ ਦੀ ਸ਼ਰਤ ਲਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਗੜ੍ਹੇ ਪੈਣ ਕਾਰਨ ਅਤੇ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਦੀ ਹਮਲੇ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਜਲਦ ਤੋਂ ਜਲਦ ਮੁਆਵਜਾ ਦਿੱਤਾ ਜਾਵੇ। ਇਸ ਦੇ ਨਾਲ ਹੀ ਝੋਨੇ ਦੀ ਨਮੀ ਦੀ ਮਾਤਰਾ ਵਿੱਚ ਛੋਟ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ।

ਆਪ ਆਗੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਕਰ ਰਹੀਆਂ ਸਰਕਾਰੀ ਏਜੰਸੀਆਂ ਨਮੀ ਦੀ ਵੱਧ ਮਾਤਰਾ ਦਾ ਬਹਾਨਾ ਬਣਾ ਕੇ ਫ਼ਸਲ ਦੀ ਬੋਲੀ ਨਹੀਂ ਕਰਾ ਰਹੀਆਂ ਅਤੇ ਕਿਸਾਨ ਮੰਡੀਆਂ ਵਿੱਚ ਫ਼ਸਲ ਲੈ ਕੇ ਬੈਠੇ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੀਂਹ ਅਤੇ ਕੀਟਾਂ ਦੀ ਮਾਰ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋ ਰਹੀ ਹੈ, ਇਸ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਝੋਨੇ ਦੀ ਫ਼ਸਲ ਖ਼ਰੀਦਣ ਦਾ ਉਚਿਤ ਪ੍ਰਬੰਧ ਕਰੇ।

ਇਸਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਵਿੱਚ ਨਮੀਂ ਦੀ ਮਾਤਰਾ ਤੋਂ ਛੋਟ ਹਾਸਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਂਝੇ ਵਫ਼ਦ ਰਾਹੀਂ ਮੁਲਾਕਤ ਕੀਤੀ ਜਾਵੇ ਤਾਂ ਜੋ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾਵੇ ਕਿ ਮੀਂਹ ਕਾਰਨ ਝੋਨੇ ਦੀ ਫ਼ਸਲ ਵਿੱਚ ਵਧੀ ਨਮੀ ਨੂੰ ਦੇਖਦਿਆਂ ਫ਼ਸਲ ਵਿਚਲੀ ਨਮੀ ਦੀ ਸ਼ਰਤ ’ਚ ਛੋਟ ਦਿੱਤੀ ਜਾਵੇ ਅਤੇ ਝੋਨੇ ਦੀ ਖ਼ਰੀਦ ਨੂੰ ਤੇਜ਼ ਕੀਤਾ ਜਾਵੇ।

ਇਹ ਵੀ ਪੜ੍ਹੋ:ਕਿਸਾਨਾਂ ਨੇ ਕਿਹਾ ਪੰਜਾਬ ਸਰਕਾਰ ਲੱਭੇ ਪਰਾਲੀ ਦਾ ਹੱਲ

ABOUT THE AUTHOR

...view details