ਚੰਡੀਗੜ੍ਹ:ਸਹੁੰ ਚੁੱਕਣ ਦੇ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu), ਪਾਰਟੀ ਦੀ ਉੱਚ ਲੀਡਰਸ਼ਿਪ ਦੇ ਨਾਲ ਰਾਜ ਦੇ ਮੰਤਰੀ ਮੰਡਲ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਗਏ ਸਨ, ਚਰਚਾ ਕਰਨ ਤੋਂ ਬਾਅਦ ਵਾਪਿਸ ਆ ਗਏ ਹਨ।
ਕਾਂਗਰਸ ਦੀ ਟੀਮ ਵੱਲੋਂ ਜਿੱਥੇ ਸਰਗਰਮੀਆਂ ਤੇਜ਼ ਕੀਤੀਆਂ ਓਥੇ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਨੇ ਜਾਣਕਾਰੀ ਦਿੰਦੀਆਂ ਕਿਹਾ ਕਿ ਹਰ ਬੁੱਧਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਇਆ ਕਰੇਗੀ। ਰੰਧਾਵਾ ਦੇ ਟਵੀਟ ਅਨੁਸਾਰ ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋ ਸਕਦੀ ਐ, ਚਰਨਜੀਤ ਚੰਨੀ ਦੇ ਮੁੱਖ ਮੰਤਰੀ ਦੀ ਕੁਰਸੀ ਤੇ ਬਿਰਾਜਮਾਨ ਹੋਣ ਤੋਂ ਬਾਅਸ ਇਹ ਦੂਜੀ ਕੈਬਨਿਟ ਬੈਠਕ ਹੈ। ਪਹਿਲੀ ਕੈਬਨਿਟ 'ਚ ਵੱਡੇ ਐਲਾਨ ਕੀਤੇ ਸੀ ਤੇ ਅੱਜ ਹੋਣ ਵਾਲੀ ਮੀਟਿੰਗ 'ਚ ਨਵੀਂ ਕੈਬਨਿਟ ਦਾ ਵਿਸਥਾਰ ਹੋ ਸਕਦਾ ਹੈ।