ਪੰਜਾਬ

punjab

ETV Bharat / city

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਰਕਾਰ ਨੇ ਗਠਤ ਕੀਤੀ ਕਮੇਟੀ - 400th birth anniversary of Guru Tegh Bahadur

ਪੰਜਾਬ ਸਰਕਾਰ ਨੇ ਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਉਲੀਕੇ ਜਾਣ ਵਾਲੇ ਪ੍ਰਾਜੈਕਟਾਂ ਬਾਰੇ ਫ਼ੈਸਲਾ ਲੈਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਸ੍ਰੀ ਗੁਰੂ ਤੇਗ਼ ਬਹਾਦਰ ਜੀ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਰਕਾਰ ਨੇ ਗਠਤ ਕੀਤੀ ਕਮੇਟੀ
ਸ੍ਰੀ ਗੁਰੂ ਤੇਗ਼ ਬਹਾਦਰ ਜੀ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਰਕਾਰ ਨੇ ਗਠਤ ਕੀਤੀ ਕਮੇਟੀ

By

Published : May 7, 2020, 6:28 PM IST

ਚੰਡੀਗੜ੍ਹ: ਇਸ ਵਰ੍ਹੇ ਸੰਗਤ ਹਿੰਦ ਕੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੀ ਹੈ। ਇਸ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਵੀ ਪਾਇਆ ਜਾ ਰਿਹਾ ਹੈ।ਪੰਜਾਬ ਸਰਕਾਰ ਨੇ ਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਉਲੀਕੇ ਜਾਣ ਵਾਲੇ ਪ੍ਰਾਜੈਕਟਾਂ ਬਾਰੇ ਫ਼ੈਸਲਾ ਲੈਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਗਠਿਤ ਕਾਰਜਕਾਰੀ ਕਮੇਟੀ ਦਾ ਵਿਸਥਾਰ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਰਾਣਾ ਕੇ.ਪੀ. ਸਿੰਘ, ਸਪੀਕਰ ਪੰਜਾਬ ਵਿਧਾਨ ਸਭਾ ਅਤੇ ਵਿਧਾਇਕ ਆਨੰਦਪੁਰ ਸਾਹਿਬ, ਮਨੀਸ਼ ਤਿਵਾੜੀ, ਲੋਕ ਸਭਾ ਮੈਂਬਰ ਅਨੰਦਪੁਰ ਸਾਹਿਬ, ਗੁਰਜੀਤ ਸਿੰਘ ਔਜਲਾ, ਲੋਕ ਸਭਾ ਮੈਂਬਰ ਅੰਮ੍ਰਿਤਸਰ ਅਤੇ ਸੰਤੋਖ ਸਿੰਘ ਵਿਧਾਇਕ ਬਾਬਾ ਬਕਾਲਾ ਇਸ ਕਾਰਜਕਾਰੀ ਕਮੇਟੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤੇ ਗਏ ਹਨ।

ABOUT THE AUTHOR

...view details