ਪੰਜਾਬ

punjab

ETV Bharat / city

ਸੂਬਾ ਸਰਕਾਰ ਦੁਰਲੱਭ ਬਿਮਾਰੀਆਂ ਵਾਲੇ ਬੱਚਿਆਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਵਚਨਬੱਧ :ਸਿਹਤ ਮੰਤਰੀ - Chetan Singh Jaudamajra

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਦੁਰਲੱਭ ਬਿਮਾਰੀਆਂ ਦੇ ਇਲਾਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਹਮੇਸ਼ਾ ਤਿਆਰ ਹੈ।

Chetan Singh Jaudamajra
Chetan Singh Jaudamajra

By

Published : Oct 16, 2022, 10:17 PM IST

ਚੰਡੀਗੜ੍ਹ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਦੁਰਲੱਭ ਬਿਮਾਰੀਆਂ ਦੇ ਇਲਾਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਹਮੇਸ਼ਾ ਤਿਆਰ ਹੈ। ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੁਆਰਾ 30 ਮਾਰਚ, 2021 ਨੂੰ ਦੁਰਲੱਭ ਬਿਮਾਰੀਆਂ ਸਬੰਧੀ ਰਾਸ਼ਟਰੀ ਨੀਤੀ ਨੋਟੀਫਾਈ ਕੀਤੀ ਗਈ ਸੀ ਅਤੇ ਇਸ ਸਾਲ 11 ਅਗਸਤ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ 50 ਲੱਖ ਰੁਪਏ/ਮਰੀਜ਼ NPRD ਇਲਾਜ ਲਾਗਤ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਮਰੀਜ਼ ਦੀ ਕਿਸੇ ਵੀ ਆਰਥਿਕ ਸ਼੍ਰੇਣੀ ਨੂੰ ਧਿਆਨ ਵਿੱਚ ਨਾ ਰੱਖ ਕੇ ਕੀਤੀ ਗਈ ਹੈ।

ਸਿਹਤ ਮੰਤਰੀ ਨੇ ਕਿਹਾ ਕਿ PGIMER ਚੰਡੀਗੜ੍ਹ ਨੂੰ ਦੁਰਲੱਭ ਬਿਮਾਰੀਆਂ ਤੋਂ ਪੀੜਤ ਬੱਚਿਆਂ ਨੂੰ ਇਹ ਇਲਾਜ ਮੁਹੱਈਆ ਕਰਵਾਉਣ ਤੋਂ ਇਲਾਵਾ ਇਸ ਖੇਤਰ ਵਿੱਚ ਖੋਜ ਲਈ ਪਿਛਲੇ ਸਾਲ 2021 ਤੋਂ NPRD ਅਧੀਨ ਸੈਂਟਰ ਆਫ਼ ਐਕਸੀਲੈਂਸ (ਸੀਓਈ) ਵੱਜੋਂ ਮਨੋਨੀਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ PGI ਚੰਡੀਗੜ੍ਹ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਦੁਰਲੱਭ ਬਿਮਾਰੀਆਂ ਦੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਇਨ੍ਹਾਂ ਦੇ ਇਲਾਜ ਦੀ ਸਹੂਲਤ ਲਈ ਇੱਕ ਨੋਡਲ ਅਧਿਕਾਰੀ ਵੀ ਨਿਯੁਕਤ ਕੀਤਾ ਗਿਆ ਹੈ।

ਇਸੇ ਦੌਰਾਨ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ PGI ਅਧਿਕਾਰੀਆਂ ਨਾਲ ਤਾਲਮੇਲ ਵਿੱਚ ਹੈ। ਉਨ੍ਹਾਂ ਅੱਗੇ ਕਿਹਾ ਕਿ RBSK ਪ੍ਰੋਗਰਾਮ ਤਹਿਤ ਪਹਿਲਾਂ ਤੋਂ ਹੀ ਇਲਾਜ ਲੈ ਰਹੇ ਇਨ੍ਹਾਂ ਮਰੀਜ਼ਾਂ ਨੂੰ ਨਿਰਵਿਘਨ ਇਲਾਜ ਮਿਲਦਾ ਰਹੇਗਾ।

ਇਸੇ ਦੇ ਸੰਬੰਧ ਵਿੱਚ PGI ਦੇ ਡਾਕਟਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਇਨ੍ਹਾਂ ਮਰੀਜ਼ਾਂ ਨੂੰ NPRD ਰਜਿਸਟਰੀ 'ਤੇ ਰਜਿਸਟਰ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਮਰੀਜ਼ ਦਾ ਇਲਾਜ ਬੰਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਸੰਵੇਦਨਸ਼ੀਲ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੀ ਵੀ ਆਲੋਚਨਾ ਕੀਤੀ।

ਇਸੇ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਦੁਰਲੱਭ ਬਿਮਾਰੀਆਂ ਦੇ ਇਨ੍ਹਾਂ ਮਰੀਜ਼ਾਂ, ਮੁੱਖ ਤੌਰ 'ਤੇ ਬੱਚਿਆਂ ਨੂੰ ਸੂਬੇ ਦੇ ਫੰਡਾਂ 'ਚੋਂ ਇਲਾਜ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਦੋਂ ਤੱਕ ਇਸ ਲਈ ਹੋਰ ਵਿਵਸਥਾ ਉਪਲੱਬਧ ਨਹੀਂ ਹੁੰਦੀ। ਉਨ੍ਹਾਂ ਨੇ ਆਰ.ਬੀ.ਐਸ.ਕੇ. ਦੇ ਸਟੇਟ ਪ੍ਰੋਗਰਾਮ ਅਫਸਰ ਨੂੰ ਇਨ੍ਹਾਂ ਬੱਚਿਆਂ ਦੇ ਮਾਪਿਆਂ ਨਾਲ ਸੰਪਰਕ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ:ਪਰਾਲੀ ਨਾ ਸਾੜਨ ਦਾ ਸੰਦੇਸ ਦੇਣ ਵਾਲਿਆਂ ਵਿਦਿਆਰਥਨਾਂ ਨੂੰ CM ਵੱਲੋਂ ਸਨਮਾਨ ਰਾਸ਼ੀ

ABOUT THE AUTHOR

...view details