ਚੰਡੀਗੜ੍ਹ: ਬ੍ਰਿਟਿਸ਼ ਸੰਸਦ ਵਿੱਚ ਸੋਮਵਾਰ ਨੂੰ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਸੁਰੱਖਿਆ ਅਤੇ ਪ੍ਰੈੱਸ ਦੀ ਆਜ਼ਾਦੀ ਦੇ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਉੱਪਰ ਲੰਡਨ ਵਿੱਚ ਸਥਿਤ ਭਾਰਤੀ ਉੱਚਾਯੋਗ ਨੇ ਬਿਆਨ ਦਿੰਦਿਆਂ ਕਿਹਾ ਕਿ ਇਸ ਚਰਚਾ ਵਿੱਚ ਸੰਤੁਲਿਤ ਬਹਿਸ ਦੀ ਬਜਾਏ ਤੱਥਹੀਣ ਗੱਲਾਂ ਕੀਤੀਆਂ ਗਈਆਂ। ਇਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਭੱਖ ਚੁੱਕੀ ਹੈ।
ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਨੂੰ ਲੈ ਕੇ ਸੀਰੀਅਸ ਨਹੀਂ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨ ਧਰਨੇ 'ਤੇ ਬੈਠੇ ਹਨ, ਪਰ ਹੁਣ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਹੁੰਦੀ ਬੇਇੱਜ਼ਤੀ ਨੂੰ ਦੇਖ ਕੇ ਕੇਂਦਰ ਸਰਕਾਰ ਅਜਿਹੇ ਬਿਆਨ ਦੇ ਰਹੇ ਹਨ ਕਿ ਤੱਥਹੀਣ ਗੱਲਾਂ ਬ੍ਰਿਟਿਸ਼ ਪਾਰਲੀਮੈਂਟ ਵਿੱਚ ਕੀਤੀਆਂ ਗਈਆਂ ਹਨ।
ਬ੍ਰਿਟਿਸ਼ ਸੰਸਦ 'ਚ ਗੂੰਜਿਆ ਕਿਸਾਨਾਂ ਦਾ ਮੁੱਦਾ, ਪੰਜਾਬ ਦੀ ਭਖੀ ਸਿਆਸਤ ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ ਤੇ ਭਾਜਪਾ ਦੀ ਦੁਨੀਆਂ ਭਰ ਦੇ ਮੁਲਕਾਂ ਵਿੱਚ ਕਿਸਾਨਾਂ ਪ੍ਰਤੀ ਰਵੱਈਏ ਨੂੰ ਲੈ ਕੇ ਵਿਰੋਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਬ੍ਰਿਟਿਸ਼ ਪਾਰਲੀਮੈਂਟ ਦੇ ਵਿੱਚ ਵੀ ਕਿਸਾਨਾਂ ਦਾ ਮੁੱਦਾ ਗੂੰਜ ਰਿਹਾ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਸਿਆਸਤ 'ਚ ਕਈਆਂ ਨੂੰ ਬਣਾਇਆ ਆਪਣਾ ਪਿਤਾ: ਮਜੀਠੀਆ
ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਨੂੰ ਜੇਕਰ ਬਚਾਉਣਾ ਹੈ ਤਾਂ ਤਿੰਨ ਨਵੇਂ ਖੇਤੀ ਕਾਨੂੰਨ ਭਾਜਪਾ ਸਰਕਾਰ ਨੂੰ ਰੱਦ ਕਰਨੇ ਪੈਣਗੇ ਤੇ ਭਾਜਪਾ ਵੱਲੋਂ ਲਏ ਗਏ ਗਲਤ ਫੈਸਲੇ ਕਾਰਨ ਹੀ ਉਨ੍ਹਾਂ ਦੀ ਆਲੋਚਨਾ ਹਰ ਇੱਕ ਮੁਲਕ ਵਿੱਚ ਹੋ ਰਹੀ ਹੈ। ਇੰਨਾ ਹੀ ਨਹੀਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੀ ਜ਼ਮੀਨ ਦਾ ਰਿਕਾਰਡ ਦੇਣ ਬਾਬਤ ਜਾਰੀ ਕੀਤੇ ਨਵੇਂ ਫਰਮਾਨ 'ਤੇ ਵੀ ਨਿਸ਼ਾਨਾ ਸਾਧਿਆ ਹਰਪਾਲ ਚੀਮਾ ਨੇ ਕਿਹਾ ਕਿ ਅਜਿਹੇ ਫ਼ਰਮਾਨ ਨਾਲ ਕਿਸਾਨ ਅਤੇ NRI ਲੋਕਾਂ ਨੂੰ ਨੁਕਸਾਨ ਹੋਵੇਗਾ।