ਪੰਜਾਬ

punjab

ETV Bharat / city

ਪੁਲਿਸ ਦੀ ਕੁਟਾਈ ਤੋਂ ਬਾਅਦ ਹੋਇਆ ਲਕਵਾ - ਵਕੀਲ ਐਚ ਸੀ ਅਰੋੜਾ

ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਵਨ ਕੁਮਾਰ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਪੀੜਤ ਕਰਨ ਦੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ, 10 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਿਲ ਕੀਤੀ ਹੈ

ਪੁਲਿਸ 'ਤੇ ਇਨਕਮ ਟੈਕਸ ਅਧਿਕਾਰੀਆਂ ਦੀ ਕੁਟਾਈ ਤੋਂ ਵਿਅਕਤੀ ਨੂੰ ਹੋਇਆ ਲਕਵਾ
ਪੁਲਿਸ 'ਤੇ ਇਨਕਮ ਟੈਕਸ ਅਧਿਕਾਰੀਆਂ ਦੀ ਕੁਟਾਈ ਤੋਂ ਵਿਅਕਤੀ ਨੂੰ ਹੋਇਆ ਲਕਵਾਮ

By

Published : Jul 29, 2021, 3:42 PM IST

ਚੰਡੀਗੜ੍ਹ:ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਵਨ ਕੁਮਾਰ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਪੀੜਤ ਕਰਨ ਦੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ, 10 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਦਾਖਲ ਕਰਨ ਦੇ ਆਦੇਸ਼ ਦਿੱਤੇ ਹਨ।

ਪੀੜਤ ਪਵਨ ਕੁਮਾਰ ਅਤੇ ਉਸ ਦੀ ਪਤਨੀ ਕਾਂਤਾ ਰਾਣੀ ਨੇ ਵਕੀਲ ਐਚ ਸੀ ਅਰੋੜਾ ਦੇ ਜ਼ਰੀਏ ਪਟੀਸ਼ਨ ਦਾਖ਼ਲ ਕਰ ਦੱਸਿਆ, ਕਿ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਬਿਨਾਂ ਕੋਈ ਕੇਸ ਦਰਜ ਕੀਤੇ, ਪਵਨ ਨੂੰ ਪਿਛਲੇ ਸਾਲ 18 ਜੂਨ ਨੂੰ ਉਸਦੇ ਘਰ ਤੋਂ ਚੁੱਕ ਲਿਆ ਸੀ। ਇਸ ਤੋਂ ਬਾਅਦ ਉਸ ਨੂੰ ਗ਼ੈਰਕਾਨੂੰਨੀ ਹਿਰਾਸਤ ਵਿੱਚ ਰੱਖੇ ਪੀੜਤ ਕੀਤਾ ਗਿਆ। ਜਦੋਂ ਹਾਲਾਤ ਵਿਗੜਨ ਲੱਗੇ ਤੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਅਤੇ ਉਥੇ ਉਸ ਨੂੰ ਟੈਂਪਰੇਰੀ ਤੌਰ 'ਤੇ ਲਕਵੇ ਦੀ ਬਿਮਾਰੀ ਹੋ ਗਈ। ਇਸ ਮਾਮਲੇ ਵਿੱਚ ਸ਼ਿਕਾਇਤ ਦੇ ਆਧਾਰ 'ਤੇ ਐਸ.ਆਈ.ਟੀ ਬਣਾਈ ਗਈ ਸੀ। ਜਿਸ ਵਿੱਚ ਇੰਸਪੈਕਟਰ ਮਨਜੀਤ ਸਿੰਘ ਦੇ ਖਿਲਾਫ਼ ਗੈਰਕਾਨੂੰਨੀ ਹਿਰਾਸਤ ਵਿੱਚ ਪੀੜਤ ਕਰਨ ਦੇ ਆਰੋਪ ਲੱਗੇ ਸੀ,ਅਤੇ ਐਫ.ਆਈ.ਆਰ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਸੀ।

ਪਟੀਸ਼ਨਰ ਨੇ ਕਿਹਾ, ਕਿ ਇਸ ਪੂਰੇ ਮਾਮਲੇ ਵਿੱਚ ਚਾਰ ਲੋਕ ਸ਼ਾਮਿਲ ਹਨ। ਅਜਿਹੇ ਵਿੱਚ ਸਾਰਿਆਂ 'ਤੇ ਕੇਸ ਦਰਜ ਹੋਣਾ ਚਾਹੀਦਾ ਹੈ। ਇਸ ਪੂਰੇ ਮਾਮਲੇ ਦੇ ਚੱਲਦੇ ਪਵਨ ਕੁਮਾਰ ਲਕਵੇ ਦਾ ਸ਼ਿਕਾਰ ਹੋ ਚੁੱਕਿਆ ਹੈ, ਅਤੇ ਹੁਣ ਉਹ ਪੂਰੀ ਜ਼ਿੰਦਗੀ ਅਜਿਹੀ ਹਾਲਤ ਵਿੱਚ ਚੀਨ ਦੇ ਲਈ ਮਜਬੂਰ ਹਨ। ਅਜਿਹੇ ਵਿੱਚ ਪਟੀਸ਼ਨਰ ਨੇ ਇਸਦੇ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਦੇ ਨਾਲ ਹੋਰਾਂ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਇਹ ਵੀ ਪੜ੍ਹੋ:- ਗੈਂਗਸਟਰ ਦੇ ਐਨਕਾਊਂਟਰ ਦੀਆਂ LIVE ਤਸਵੀਰਾਂ PART-1

ABOUT THE AUTHOR

...view details