ਪੰਜਾਬ

punjab

ਕੋਵਿਡ-19: ਐਤਵਾਰ ਨੂੰ ਪੰਜਾਬ ਵਿੱਚ 547 ਨਵੇਂ ਮਾਮਲੇ ਆਏ ਸਾਹਮਣੇ, 22 ਮੌਤਾਂ

By

Published : Nov 15, 2020, 9:09 PM IST

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 547 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,41,658 ਹੋ ਗਈ ਹੈ।

ਕੋਵਿਡ-19: ਐਤਵਾਰ ਨੂੰ ਪੰਜਾਬ ਵਿੱਚ 547 ਨਵੇਂ ਮਾਮਲੇ ਆਏ ਸਾਹਮਣੇ
ਕੋਵਿਡ-19: ਐਤਵਾਰ ਨੂੰ ਪੰਜਾਬ ਵਿੱਚ 547 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 547 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 22 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 41 ਹਜ਼ਾਰ ਤੋਂ ਪਾਰ ਹੋ ਗਈ ਹੈ।

ਕੋਵਿਡ-19: ਐਤਵਾਰ ਨੂੰ ਪੰਜਾਬ ਵਿੱਚ 547 ਨਵੇਂ ਮਾਮਲੇ ਆਏ ਸਾਹਮਣੇ

ਪੰਜਾਬ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,41,658 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,458 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 18 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੋਵਿਡ-19: ਐਤਵਾਰ ਨੂੰ ਪੰਜਾਬ ਵਿੱਚ 547 ਨਵੇਂ ਮਾਮਲੇ ਆਏ ਸਾਹਮਣੇ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,41,658 ਮਰੀਜ਼ਾਂ ਵਿੱਚੋਂ 1,31,431 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5769 ਐਕਟਿਵ ਮਾਮਲੇ ਹਨ।

ABOUT THE AUTHOR

...view details