ਪੰਜਾਬ

punjab

ETV Bharat / city

ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਮੁੱਹਈਆ ਕਰਵਾ ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕੀਤਾ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਪਹਿਲੇ ਪੜਾਅ ਦਾ ਅੰਤ ਕਰਦੇ ਹੋਏ 44,015 ਸਮਾਰਟ ਫ਼ੋਨ ਵੰਡੇ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਾਲ ਦੇ ਅੰਤ ਤੱਕ 1,74,015 ਸਮਾਰਟ ਫ਼ੋਨ ਵੰਡੇ ਜਾਣ ਦੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।

ਤਸਵੀਰ
ਤਸਵੀਰ

By

Published : Dec 31, 2020, 9:12 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਪਹਿਲੇ ਪੜਾਅ ਦਾ ਅੰਤ ਕਰਦੇ ਹੋਏ 44,015 ਸਮਾਰਟ ਫ਼ੋਨ ਵੰਡੇ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਾਲ ਦੇ ਅੰਤ ਤੱਕ 1,74,015 ਸਮਾਰਟ ਫੋਨ ਵੰਡੇ ਜਾਣ ਦੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।

ਇਸ ਮੌਕੇ ਵਰਚੁਅਲ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲ ਸਰਕਾਰੀ ਸਕੂਲਾਂ ਵਿੱਚ ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੌਰਾਨ ਨਿਰਵਿਘਨ ਈ-ਸਿੱਖਿਆ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 1,30,000 ਸਮਾਰਟ ਫ਼ੋਨ ਵੰਡੇ ਗਏ ਸਨ।

ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਦੇ ਹੋਏ ਮੁੱਖ ਮੰਤਰੀ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਧੁਨਿਕ ਢਾਂਚੇ ਨਾਲ 7842 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ।

ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਦੇ ਹੋਏ ਮੁੱਖ ਮੰਤਰੀ

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੇ ਸੂਬਾ ਭਰ ਵਿੱਚ 16589 ਕਲਾਸਰੂਮ, ਸਮਾਰਟ ਕਲਾਸਰੂਮ ਵਿੱਚ ਤਬਦੀਲ ਕੀਤੇ ਗਏ ਹਨ ਅਤੇ ਚਾਰ ਕਰੋੜ ਰੁਪਏ ਦੀ ਲਾਗਤ 394 ਸਕੂਲਾਂ ਵਿੱਚ 3502 ਟੈਬਲਟ ਵੀ ਮੁਹੱਈਆ ਕਰਵਾਏ ਗਏ ਹਨ।

ਮੁੱਖ ਮੰਤਰੀ ਨੇ ਇਸ ਸਕੀਮ ਦੇ ਐਲਾਨ ਤੋਂ ਬਾਅਦ ਦਾਖਲਾ ਲੈਣ ਵਾਲੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ 1428 ਸਮਾਰਟ ਫ਼ੋਨ ਛੇਤੀ ਦੇਣ ਦਾ ਵਾਅਦਾ ਕੀਤਾ ਜਿਸ ਨਾਲ 87.84 ਕਰੋੜ ਰੁਪਏ ਦੀ ਲਾਗਤ ਵਾਲੀ ਸਕੀਮ ਤਹਿਤ ਫ਼ੋਨ ਪ੍ਰਾਪਤ ਕਰਨ ਵਾਲੇ 1946 ਸੀਨੀਅਰ ਸੈਕੰਡਰੀ ਸਕੂਲਾਂ ਦੇ 1,75,442 ਵਿਦਿਆਰਥੀ (88059 ਲੜਕੇ ਅਤੇ 87284 ਲੜਕੀਆਂ) ਹੋ ਜਾਣਗੇ।

ਇਸ ਮੌਕੇ ਅੱਜ ਸੂਬੇ ਦੇ 1101 ਸਕੂਲਾਂ ਵਿੱਚ ਵੀ ਨਾਲੋ-ਨਾਲ ਹੋਏ ਸਮਾਰਟ ਫ਼ੋਨ ਵੰਡ ਸਮਾਰੋਹਾਂ ਵਿੱਚ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸਮੂਹ ਪੰਜਾਬ ਵਾਸੀਆਂ ਖ਼ਾਸ ਕਰ ਵਿਦਿਆਰਥੀਆਂ ਨੂੰ ਨਵੇਂ ਵਰ੍ਹੇ ਤੋਂ ਇੱਕ ਦਿਨ ਪਹਿਲਾਂ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਪੂਰਾ ਕਰ ਸਕਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ABOUT THE AUTHOR

...view details