ਪੰਜਾਬ

punjab

By

Published : May 8, 2020, 7:08 PM IST

ETV Bharat / city

ਪੰਜਾਬ ਸਰਕਾਰ ਨੇ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਬਾਰੇ ਨਵੀਂ ਐਡਵਾਇਜ਼ਰੀ ਕੀਤੀ ਜਾਰੀ

ਕੋਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਨੇ ਦੁਕਾਨਦਾਰਾਂ, ਗ੍ਰਾਹਕਾਂ , ਡਿਲਵੀਰੀ ਵਾਲਿਆਂ ਅਤੇ ਉਦਯੋਗਾਂ ਲਈ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਪੰਜਾਬ ਸਰਕਾਰ ਨੇ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇ ਸੰਭਾਲ ਸੰਬੰਧੀ ਐਡਵਾਇਜ਼ਰੀ ਕੀਤੀ ਜਾਰੀ
ਪੰਜਾਬ ਸਰਕਾਰ ਨੇ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇ ਸੰਭਾਲ ਸੰਬੰਧੀ ਐਡਵਾਇਜ਼ਰੀ ਕੀਤੀ ਜਾਰੀ

ਚੰਡੀਗੜ:ਪੰਜਾਬ ਸਰਕਾਰ ਨੇ ਅੱਜ ਕੋਵਿਡ-19 ਮਹਾਂਮਾਰੀ ਦੌਰਾਨ ਖਾਣੇ ਅਤੇ ਘਰ ਦੀਆਂ ਹੋਰ ਜ਼ਰੂਰੀ ਵਸਤੂਆਂ ਦੀ ਸੁਰੱਖਿਆ ਅਤੇ ਸੰਭਾਲ ਸੰਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦੇ ਬਾਹਰ ਘੁੰਮਣ ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।

ਆਮ ਦਿਸ਼ਾ ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਦੁਕਾਨਦਾਰਾਂ, ਗ੍ਰਾਹਕਾਂ ਅਤੇ ਡਿਲਵਰੀ ਸਟਾਫ ਵੱਲੋ ਹਰ ਸਮੇਂ ਕੱਪੜੇ ਦਾ ਮਾਸਕ ਪਹਿਨ ਕੇ ਰੱਖਿਆ ਜਾਵੇਗਾ, ਭਾਵੇਂ ਉਹ ਸਮਾਨ ਖਰੀਦਣ ਲਈ ਜਾਂ ਆਰਡਰ ਲੈਣ ਲਈ ਕੇਵਲ ਕੁਝ ਸਮੇਂ ਲਈ ਹੀ ਅੰਦਰ ਹੋਣ।

ਮਾਸਕ ਇਸ ਢੰਗ ਨਾਲ ਪਹਿਨਿਆ ਜਾਵੇ ਕਿ ਨੱਕ ਤੇ ਮੂੰਹ ਚੰਗੀ ਤਰਾਂ ਢੱਕਿਆ ਜਾਵੇ।ਕੱਪੜੇ ਦੇ ਮਾਸਕ ਨੂੰ ਰੋਜ਼ਾਨਾ ਸਾਬਣ ਤੇ ਪਾਣੀ ਨਾਲ ਧੋ ਕੇ ਵਰਤਿਆ ਜਾਵੇ। ਦੁਕਾਨਦਾਰ, ਗ੍ਰਾਹਕ ਅਤੇ ਡਿਲਵਰੀ ਸਟਾਫ ਇੱਕ ਦੂਜੇ ਨਾਲ ਹੱਥ ਨਾ ਮਿਲਾਉਣ ਅਤੇ ਨਾ ਹੀ ਗਲੇ ਮਿਲਣ, ਭਾਵੇਂ ਕੋਈ ਜਾਣਕਾਰ ਹੀ ਹੋਵੇ।ਸਾਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਹਰ ਸਮੇਂ ਇੱਕ ਦੂਜੇ ਤੋਂ ਘੱਟੋ-ਘੱਟ 1 ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਗ੍ਰਾਹਕਾਂ ਅਤੇ ਡਿਲਵਰੀ ਸਟਾਫ ਨੇ ਸਮਾਜਿਕ ਦੂਰੀ ਦੇ ਨਿਯਮਾਂ ਜਾਂ ਦੁਕਾਨਦਾਰ ਵੱਲੋਂ ਦੁਕਾਨ ਦੇ ਬਾਹਰ ਲਗਾਏ ਨਿਸ਼ਾਨਾ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਸਭ ਦੇ ਵੱਲੋਂ ਆਪਣੀ ਵਾਰੀ ਦੀ ਉਡੀਕ ਕੀਤੀ ਜਾਵੇ ਅਤੇ ਕਿਸੇ ਵੀ ਹਾਲਾਤ ਵਿਚ ਭੀੜ ਨਾ ਹੋਣ ਦਿੱਤੀ ਜਾਵੇ।

ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਦੁਕਾਨਦਾਰ,ਗ੍ਰਾਹਕ ਅਤੇ ਡਿਲਵਰੀ ਸਟਾਫ ਵੱਲੋਂ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਜਨਤਕ, ਧਾਰਮਿਕ, ਰਾਜਨੀਤਿਕ ਆਦਿ ਇਕੱਠ ਨਾ ਕੀਤਾ ਜਾਵੇ। ਗ੍ਰਾਹਕਾਂ ਵੱਲੋਂ ਡਿਜ਼ੀਟਲ ਭੁਗਤਾਨ ਨੂੰ ਪਹਿਲ ਦਿੱਤੀ ਜਾਵੇ। ਦੁਕਾਨਦਾਰ ਜਾਂ ਉਨਾਂ ਦੇ ਵਰਕਰਾਂ ਅਤੇ ਗ੍ਰਾਹਕ ਵੱਲੋਂ ਜੇਕਰ ਕਰੰਸੀ ਲੈਣ-ਦੇਣ (ਕੈਸ਼ ਟਰਾਂਸੇਕਸ਼ਨ) ਕੀਤਾ ਜਾਂਦਾ ਹੈ ਤਾਂ ਇਸਤੋਂ ਪਹਿਲਾਂ ਤੇ ਤੁਰੰਤ ਬਾਅਦ ਆਪਣੇ ਹੱਥਾਂ ਨੂੰ ਸੈਨੀਟਾਈਜ਼ ਕੀਤਾ ਜਾਵੇ। ਦੁਕਾਨਦਾਰ,ਗ੍ਰਾਹਕ ਅਤੇ ਡਿਲਵਰੀ ਸਟਾਫ ਵੱਲੋਂ ਬਿਨਾਂ ਕਿਸੇ ਪੁਖ਼ਤਾ ਜਾਣਕਾਰੀ ਤੋਂ ਕੋਵਿਡ-19 ਦੇ ਬਾਰੇ ਗੱਲਾਂ/ਅਫ਼ਵਾਹਾਂ ਨਾ ਫੈਲਾਈਆਂ ਜਾਣ।ਸਾਰਿਆਂ ਨੂੰ ਸਹੀ ਤੇ ਪੁਖ਼ਤਾ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ABOUT THE AUTHOR

...view details