ਪੰਜਾਬ

punjab

ETV Bharat / city

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੌਦੀਪ ਕੌਰ ਮਾਮਲੇ 'ਚ ਸੋਨੀਪਤ ਐਸਐਸਪੀ ਤੋਂ ਸਟੇਟਸ ਰਿਪੋਰਟ ਤਲਬ - ਨੌਦੀਪ ਕੌਰ ਦੀ ਰਿਹਾਈ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅੱਜ ਨੌਦੀਪ ਕੌਰ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ ਸੋਨੀਪਤ ਤੋਂ 15 ਫ਼ਰਵਰੀ, 2021 ਤੱਕ ਪੜਤਾਲੀਆ ਰਿਪੋਰਟ ਤਲਬ ਕੀਤੀ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੌਦੀਪ ਕੌਰ ਮਾਮਲੇ 'ਚ ਸੋਨੀਪਤ ਐਸਐਸਪੀ ਤੋਂ ਸਟੇਟਸ ਰਿਪੋਰਟ ਤਲਬ
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੌਦੀਪ ਕੌਰ ਮਾਮਲੇ 'ਚ ਸੋਨੀਪਤ ਐਸਐਸਪੀ ਤੋਂ ਸਟੇਟਸ ਰਿਪੋਰਟ ਤਲਬ

By

Published : Feb 11, 2021, 10:40 PM IST

ਚੰਡੀਗੜ੍ਹ: ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੀ ਗਈ ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲੀ ਆਗੂ ਨੌਦੀਪ ਕੌਰ ਦੀ ਰਿਹਾਈ ਲਈ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵੱਲੋਂ ਅਪੀਲ ਕੀਤੇ ਜਾਣ ਤੋਂ ਬਾਅਦ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅੱਜ ਨੌਦੀਪ ਕੌਰ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ ਸੋਨੀਪਤ ਤੋਂ 15 ਫ਼ਰਵਰੀ, 2021 ਤੱਕ ਪੜਤਾਲੀਆ ਰਿਪੋਰਟ ਤਲਬ ਕੀਤੀ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗਿਆਦੜ ਦੀ ਨੌਦੀਪ ਕੌਰ ਨੂੰ ਕੁੰਡਲੀ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਸਬੰਧੀ ਸੋਨੀਪਤ ਦੇ ਐਸ.ਐਸ.ਪੀ. ਨੂੰ ਪੱਤਰ ਲਿਖ ਕੇ ਆਦੇਸ਼ ਦਿੱਤੇ ਗਏ ਹਨ ਕਿ ਉਹ ਨੌਦੀਪ ਕੌਰ ਦੇ ਮਾਮਲੇ ਦੀ ਪੜਤਾਲ ਕਿਸੇ ਸੀਨੀਅਰ ਅਧਿਕਾਰੀ ਤੋਂ ਕਰਾਉਣ। ਉਨ੍ਹਾਂ ਕਿਹਾ ਕਿ ਐਸ.ਐਸ.ਪੀ. ਨੂੰ ਪੜਤਾਲ ਸਬੰਧੀ ਵਿਸਥਾਰਤ ਰਿਪੋਰਟ ਪੰਜ ਦਿਨਾਂ ਦੇ ਅੰਦਰ-ਅੰਦਰ (15 ਫ਼ਰਵਰੀ ਤੱਕ) ਪੇਸ਼ ਕਰਨ ਲਈ ਕਿਹਾ ਗਿਆ ਹੈ।

ਗੁਲਾਟੀ ਨੇ ਕਿਹਾ ਕਿ ਪੁਲਿਸ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅਗਲੇਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

ABOUT THE AUTHOR

...view details