ਚੰਡੀਗੜ੍ਹ: ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਈਡੀ ਵੱਲੋਂ ਰੇਡ ਮਨੀ ਲੌਂਡਰਿੰਗ ਐਕਟ ਤਹਿਤ ਕੀਤੀ ਗਈ। ਇਸ ਰੇਡ ਉੱਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੁਝ ਵੀ ਗਲਤ ਨਹੀਂ ਕੀਤਾ ਗਿਆ ਅਤੇ ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਇਹ ਪਹਿਲੀ ਵਾਰ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਅਕਾਲੀ ਦਲ ਗੱਠਜੋੜ ਭਾਜਪਾ ਦੀ ਸਰਕਾਰ ਸਮੇਂ ਵੀ ਉਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਸਨ ਲੇਕਿਨ ਹਰ ਵਾਰ ਪਾਕ ਸਾਫ਼ ਨਿਕਲੇ ਹਨ।
ਈਡੀ ਦੀ ਰੇਡ ਉੱਤੇ ਇਤਰਾਜ਼ ਜਤਾਉਂਦਿਆਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਵਿੱਚ ਇਹ ਮਸਲਾ ਚੁੱਕਿਆ ਅਤੇ ਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ ਬੋਲਣ ਵਾਲਿਆਂ ਖ਼ਿਲਾਫ਼ ED ਦਾ ਹਰ ਹਥਿਆਰ ਵਰਤਿਆ ਜਾ ਰਿਹਾ ਹੈ ਜਿਸ ਦੀ ਹਮਾਇਤ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕੀਤੀ ਅਤੇ ਵਿਰੋਧ ਮਤਾ ਲਿਆਉਣ ਦੀ ਗੱਲ ਆਖੀ ਗਈ। ਹਾਲਾਂਕਿ ਵਿਧਾਨ ਸਭਾ ਵਿੱਚ ਕੋਈ ਵੀ ਈਡੀ ਖ਼ਿਲਾਫ਼ ਵਿਰੋਧ ਮਤਾ ਨਹੀਂ ਲਿਆਂਦਾ ਗਿਆ।
ਈਡੀ ਵੱਲੋਂ ਕੀਤੀ ਗਈ ਰੇਡ ਉੱਤੇ ਬਿਕਰਮ ਮਜੀਠੀਆ ਨੇ ਬੋਲਦਿਆਂ ਕਿਹਾ ਕਿ ਕਿ ਮੈਂ ਕਿਸੀ ਇੰਸਟੀਚਿਊਸ਼ਨ ਦਾ ਸਪੋਕਸਪਰਸਨ ਨਹੀਂ ਲੇਕਿਨ ਮਜੀਠੀਆ ਨੇ ਇਹ ਜ਼ਰੂਰ ਕਿਹਾ ਕਿ ਵਿਧਾਨ ਸਭਾ ਦੇ ਸਦਨ ਵਿੱਚ ਈਡੀ ਵੱਲੋਂ ਕੀਤੀ ਗਈ ਰੇਡ ਉੱਤੇ ਚਰਚਾ ਜ਼ਰੂਰ ਹੋਈ। ਜਿਸ ਵਿੱਚ ਇਹ ਕਿਹਾ ਕਿ ਕਾਂਗਰਸ ਦੇ ਰਾਜ ਸਮੇਂ ਵੀ ਈਡੀ ਅਤੇ ਸੀਆਈਡੀ ਨੂੰ ਤੋਤੇ ਦੀ ਤਰ੍ਹਾਂ ਇਸਤੇਮਾਲ ਕੀਤਾ ਗਿਆ ਹੈ।