ਚੰਡੀਗੜ੍ਹ:ਪੰਜਾਬ ਸਰਕਾਰ (Government of Punjab) ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ (Special session) ਦੇ ਦੂਜੇ ਤੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਵਿਸ਼ੇਸ਼ ਇਜਲਾਸ (Special session) ਵਿੱਚ ਅੱਜ ਕਈ ਮਤੇ ਪੇਸ਼ ਕੀਤੇ ਜਾ ਰਹੇ ਹਨ।
ਇਹ ਵੀ ਪੜੋ:ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾ AAP ਨੇ ਕੱਢਿਆ ਪੈਦਲ ਮਾਰਚ
ਵਿਸ਼ੇਸ਼ ਇਜਲਾਸ (Special session) ਸਭ ਤੋਂ ਪਹਿਲਾ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਮਤਾ ਪਾਸ ਕੀਤਾ ਗਿਆ। ਸਦਨ ਵਿੱਚ ਸਰਬਸੰਮਤੀ ਨਾਲ ਕੇਂਦਰ ਸਰਕਾਰ ਵੱਲੋਂ ਲਏ ਫੈਸਲੇ ਨੂੰ ਰੱਦ ਕਰਨ ਦਾ ਮਤਾ ਪੇਸ਼ ਕੀਤਾ ਗਿਆ ਤੇ ਮਤੇ ਵਿੱਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਗ੍ਰਹਿ ਵਿਭਾਗ ਵੱਲੋਂ 11 ਅਕਤੂਬਰ 2021 ਨੂੰ ਜਾਰੀ ਕੀਤੇ ਇਸ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਸਦਨ ਵਿੱਚ ਬੋਲਦੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇੰਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਸੀ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਮਜ਼ਬੂਤ ਹੈ, ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਸੀ।
ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ
ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸੈਸ਼ਨ ਦੌਰਾਨ ਉਪ ਮੁੱਖ ਮੰਤਰੀ (Deputy Chief Minister) ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕਿਹਾ ਕਿ ਪੰਜਾਬ ਸਰਕਾਰ 11 ਅਕਤੂਬਰ, 2021 ਨੂੰ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਵਿਰੁੱਧ ਸੁਪਰੀਮ ਕੋਰਟ ਵਿੱਚ ਵੀ ਜਾਵੇਗੀ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਪ੍ਰਸਤਾਵ
"ਪੰਜਾਬ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਅਜ਼ਾਦੀ ਦੀ ਜੰਗ ਵਿੱਚ ਅਤੇ ਉਸ ਤੋਂ ਬਾਅਦ 1962, 1965, 1971 ਅਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਵਿੱਚ ਸਭ ਤੋਂ ਵੱਧ "Gallantry Awards" ਪੰਜਾਬੀਆਂ ਨੂੰ ਮਿਲੇ ਹਨ। ਪੰਜਾਬ ਪੁਲਿਸ ਦੁਨੀਆਂ ਵਿੱਚ ਅਜਿਹੀ ਬੇਮਿਸਾਲ ਦੇਸ਼ ਭਗਤ ਪੁਲਿਸ ਫੋਰਸ ਹੈ ਜਿਸਨੇ ਹਮੇਸ਼ਾ ਸਾਹਸ ਅਤੇ ਹੌਸਲੇ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਇਆ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। ਇਹ ਉਨ੍ਹਾਂ ਦਾ ਅਪਮਾਨ ਵੀ ਹੈ। ਕੇਂਦਰ ਸਰਕਾਰ ਨੂੰ ਐਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ।
ਇਹ ਵੀ ਪੜੋ:ਪੰਜਾਬ ਕੈਬਨਿਟ ਦੇ ਵੱਡੇ ਐਲਾਨ, ਇੰਨ੍ਹਾਂ ਮੁੱਦਿਆਂ ਨੂੰ ਮਿਲੀ ਪ੍ਰਵਾਨਗੀ
ਪੰਜਾਬ ਵਿੱਚ ਕਾਨੂੰਨ ਵਿਵਸਥਾ (Law and order in Punjab) ਦੀ ਸਥਿਤੀ ਮਜ਼ਬੂਤ ਹੈ ਅਤੇ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਘੋਰ ਉਲੰਘਣਾ ਹੈ। BSF ਦਾ ਅਧਿਕਾਰ ਖੇਤਰ ਵਧਾਉਣਾ ਇੱਕ ਸੌੜੀ ਰਾਜਨੀਤੀ ਹੈ। ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਸਰਬ-ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਮਿਤੀ 11-10-2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਿਸ ਲਵੇ। ਇਸ ਲਈ, ਪੰਜਾਬ ਵਿਧਾਨ ਸਭਾ ਵੱਲੋਂ ਸਰਬ-ਸੰਮਤੀ ਨਾਲ ਇਸ ਸਬੰਧੀ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।"
ਬੀਐਸਐਫ਼ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਸਦਨ ਵਿੱਚ ਚਰਚਾ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿਧਾਇਕ ਬਿਕਰਮ ਮਜੀਠੀਆ (MLA Bikram Majithia) ਨੇ ਸਦਨ ਵਿੱਚ ਬੋਲਦੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਦਾ ਮਾਮਲਾ ਹੈ। ਇਹ ਸੰਘੀ ਢਾਂਚੇ ਬਾਰੇ ਹੈ। ਕੈਬਨਿਟ ਵਿੱਚ ਮਤਾ ਪਾਸ ਕਰੋ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਮੁੱਦਾ ਕਿਸੇ ਇੱਕ ਪਾਰਟੀ ਦਾ ਨਹੀਂ, ਪੂਰੇ ਪੰਜਾਬ ਦਾ ਮਸਲਾ ਹੈ, ਇਸ 'ਤੇ ਉੱਚੀ-ਉੱਚੀ ਬੋਲਣ ਨਾਲ ਕੁਝ ਨਹੀਂ ਹੋਵੇਗਾ।