ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਵੈਕਸੀਨ ਦਾ ਦੂਜਾ ਡੋਜ਼ ਅੱਜ ਲੈ ਲਿਆ ਹੈ। ਇਸ ਦੇ ਨਾਲ ਹੀ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅੱਜ ਕੋਵਿਡ ਵੈਕਸੀਨ ਦਾ ਦੂਜਾ ਡੋਜ਼ ਲੈ ਲਿਆ ਹੈ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਦੇ ਮੀਡੀਆ ਸਲਾਹਕਾਰ ਰਵੀਨ ਠਕੁਰਾਲ ਨੇ ਟਵੀਟ ਕਰਕੇ ਸਾਂਝੀ ਕੀਤੀ।
ਕੈਪਟਨ ਨੇ ਲਈ ਕੋਰੋਨਾ ਵੈਕਸੀਨ ਦੀ ਦੂਜਾ ਡੋਜ਼ - Ravin Thukral with Captain
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅੱਜ ਕੋਵਿਡ ਵੈਕਸੀਨ ਦਾ ਦੂਜਾ ਡੋਜ਼ ਲੈ ਲਿਆ ਹੈ।
ਕੈਪਟਨ ਦੇ ਨਾਲ ਰਵੀਨ ਠੁਕਰਾਲ ਨੇ ਲਿਆ ਕੋਵਿਡ ਵੈਕਸੀਨ ਦਾ ਦੂਜਾ ਡੋਜ਼
ਇਸ ਟਵੀਟ ਵਿੱਚ ਰਵੀਨ ਠੁਕਰਾਲ ਨੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ ਵੈਕਸੀਨ ਦੀ ਡੋਜ਼ ਲੈ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੇ ਆਪ ਨੂੰ ਟੀਕਾ ਲਗਵਾਉਣ ਲਈ ਅੱਗੇ ਆਉਣ।
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵੀ ਅੱਜ ਕੋਵਿਡ ਵੈਕਸੀਨ ਦਾ ਦੂਜਾ ਡੋਜ਼ ਲਗਾਇਆ ਹੈ। ਜ਼ਿਕਰਯੋਗ ਹੈ ਕਿ 8 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਮਜ਼ ਵਿੱਚ ਕੋਵਿਡ ਵੈਕਸੀਨ ਦਾ ਦੂਜਾ ਡੋਜ਼ ਲਿਆ ਸੀ।
Last Updated : Apr 12, 2021, 3:01 PM IST