ਅ੍ਰੰਮਿਤਸਰ: ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਬੀਤੇ ਦਿਨ ਤੋਂ ਪੈ ਰਿਹਾ ਭਾਰੀ ਮੀਂਹ ਅਤੇ ਭਾਖੜਾ ਡੈਮ ਵੱਲੋਂ ਵੀ ਵਾਧੂ ਪਾਣੀ ਸਤਲੁਜ ਦਰਿਆ ਦੇ ਵਿੱਚ ਛੱਡੇ ਜਾਣ ਕਰਕੇ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹ ਆ ਗਏ ਹੈ।
ਇਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਦੀ ਮੱਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੰਗਰ ਤੇ ਰਿਹਾਇਸ਼ ਦੇ ਪ੍ਰਬੰਧਾਂ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨੂੰ ਆਖਿਆ ਜਾ ਰਿਹਾ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਲੋੜ ਪੈਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਸੰਪਰਕ ਕੀਤਾ ਜਾਵੇ।
ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਲਈ ਆਈ ਅੱਗੇ
ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਨੇ ਗੁਰਦੁਆਰਿਆਂ ਨੂੰ ਸੰਗਤ ਦੀ ਰਿਹਾਇਸ਼ ਤੇ ਲੰਗਰ ਲਈ ਤਿਆਰ ਰਹਿਣ ਦੇ ਹੁਕਮ ਕੀਤੇ ਹਨ।
ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ
ਇਹ ਵੀ ਪੜੋ: ਹੜ੍ਹਾਂ ਦੌਰਾਨ ਖ਼ਾਲਸਾ ਏਡ ਆਈ ਅੱਗੇ, ਮਦਦ ਨੰਬਰ ਕੀਤੇ ਜਾਰੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੀ ਰਿਹਾਇਸ਼ ਤੇ ਲੰਗਰ ਆਦਿ ਦੇ ਪ੍ਰਬੰਧਾਂ ਲਈ ਤਿਆਰ ਰਹਿਣ ਨੂੰ ਕਿਹਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਮੀਂਹ ਦੇ ਚੱਲਦਿਆਂ ਪੰਜਾਬ ਅੰਦਰ ਕੁਝ ਇਲਾਕਿਆਂ ਵਿੱਚ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਹੈ।