ਪੰਜਾਬ

punjab

ETV Bharat / city

ਪੱਤਰਕਾਰਾਂ ’ਤੇ ਹੋਏ ਹਮਲੇ ਨੂੰ ਲੈ ਪੱਤਰਕਾਰ ਸੰਘ ਵੱਲੋਂ ਮੁੱਖਮੰਤਰੀ ਰਿਹਾਇਸ਼ ਦਾ ਘਿਰਾਓ - journalist

ਮੋਹਿਤ ਮਲਹੋਤਰਾ ਨੇ ਦੱਸਿਆ ਕਿ ਕੁਝ ਇਕ ਸ਼ਰਾਰਤੀ ਅਨਸਰਾਂ ਵੱਲੋਂ ਪਾਣੀ ਦੀਆਂ ਬੁਛਾੜਾਂ ਪੁਲਿਸ ਵੱਲੋਂ ਛੱਡੇ ਜਾਣ ਤੋਂ ਬਾਅਦ ਪੱਤਰਕਾਰਾਂ ਉੱਪਰ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ।

ਤਸਵੀਰ
ਤਸਵੀਰ

By

Published : Dec 4, 2020, 5:36 PM IST

ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਵੱਲੋਂ ਮੁੱਖ ਮੰਤਰੀ ਹਰਿਆਣਾ ਦੇ ਘਰ ਦਾ ਘਿਰਾਓ ਕਰਨ ਗਏ ਪ੍ਰਦਰਸ਼ਨਕਾਰੀਆਂ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਨਾਲ ਜਿਥੇ ਬਦਸਲੂਕੀ ਕੀਤੀ ਉੱਥੇ ਹੀ ਇਕ ਕੌਮੀ ਚੈਨੱਲ ਦੇ ਪੱਤਰਕਾਰ ਦੇ ਸਿਰ ’ਚ ਪੱਥਰ ਮਾਰ ਜ਼ਖ਼ਮੀ ਕਰ ਦਿੱਤਾ। ਜਿਸ ਦੇ ਰੋਸ ਵਜੋਂ ਵੀਰਵਾਰ ਨੂੰ ਚੰਡੀਗੜ੍ਹ ਪੰਜਾਬ ਭਵਨ ਤੋਂ ਪੈਦਲ ਮਾਰਚ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੱਕ ਪ੍ਰਦਰਸ਼ਨ ਕੀਤਾ।

ਮੁੱਖਮੰਤਰੀ ਰਿਹਾਇਸ਼ ਦਾ ਘਿਰਾਓ

ਇਸ ਦੌਰਾਨ ਦੋਸ਼ੀਆਂ ਸਣੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਯੂਥ ਕਾਂਗਰਸ ਦੇ ਧਰਨੇ ’ਚ ਸੀਨੀਅਰ ਪੱਤਰਕਾਰ ਮੋਹਿਤ ਮਲਹੋਤਰਾ ਨਾਲ ਵੀ ਬਦਸਲੂਕੀ ਕੀਤੀ ਗਈ ਸੀ। ਜਿਸ ਬਾਬਤ ਜਾਣਕਾਰੀ ਦਿੰਦਿਆਂ ਮੋਹਿਤ ਮਲਹੋਤਰਾ ਨੇ ਦੱਸਿਆ ਕਿ ਕੁਝ ਕੁ ਸ਼ਰਾਰਤੀ ਅਨਸਰਾਂ ਨੇ ਪਾਣੀ ਦੀਆਂ ਬੁਛਾੜਾਂ ਪੁਲਿਸ ਵੱਲੋਂ ਛੱਡੇ ਜਾਣ ਤੋਂ ਬਾਅਦ ਪੱਤਰਕਾਰਾਂ ਉੱਪਰ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ।

ਉੱਥੇ ਹੀ ਪੱਤਰਕਾਰਾਂ ਦੇ ਧਰਨੇ ਨੂੰ ਲੀਡ ਕਰ ਰਹੇ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਜਵਾ ਸਣੇ ਚਾਰ ਮੈਂਬਰ ਮੁੱਖ ਮੰਤਰੀ ਦੇ ਓਐੱਸਡੀ ਅੰਕਿਤ ਬਾਂਸਲ ਨੂੰ ਮਿਲੇ ਜਿਨ੍ਹਾਂ ਨੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੇ ਹੋਰ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਵਾਇਆ।

ABOUT THE AUTHOR

...view details