ਚੰਡੀਗੜ੍ਹ:ਜਿਉਂ-ਜਿਉਂ ਸੂੂੂਬੇ ਦੀਆਂ ਵਿਧਾਨ ਸਭਾ ਚੋਣਾਂ (Assembly Elections) ਨੇੜੇ ਆ ਰਹੀਆਂ ਹਨ ਤੇ ਸਿਆਸੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਦੇ ਉੱਪਰ ਗੰਭੀਰ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਦਿਨੀਂ ਸ਼੍ਰੋਮਈ ਅਕਾਲੀ ਦਲ ਦੇ ਪ੍ਰਧਾਨ ਦੇ ਵੱਲੋਂ ਬਿਜਲੀ ਮੁੱਦੇ ਨੂੰ ਲੈਕੇ ਕੈਪਟਨ ਸਰਕਾਰ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਗਿਆ ਹੈ ਕਿ ਕੈਪਟਨ ਐਯਾਸ਼ ਮੁੱਖ ਮੰਤਰੀ ਹਨ ਜਿਸਨੂੰ ਲੈਕੇ ਸੂਬੇ ਦੀ ਸਿਆਸਤ ਗਰਮਾ ਚੁੱਕੀ ਹੈ ਤੇ ਹੁਣ ਲਗਾਤਾਰ ਵਾਰ-ਪਲਟਵਾਰ ਦੀ ਸਿਆਸਤ ਸ਼ੁਰੂ ਹੋ ਚੁੱਕੀ ਹੈ।
ਸੁਖਬੀਰ ਬਾਦਲ ਵੱਲੋਂ ਦਿੱਤੇ ਇਸ ਬਿਆਨ ਨੂੰ ਲੈਕੇ ਕਾਂਗਰਸ ਵੱਲੋਂ ਅਕਾਲੀ ਦਲ ਨੂੰ ਇਸਦਾ ਜਵਾਬ ਦਿੱਤਾ ਗਿਆ ਹੈ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਇਸ ਤਰ੍ਹਾਂ ਦੀ ਗੱਲ ਕਰਨੀ ਆਪਣੀ ਜੁਬਾਨ ਖ਼ਰਾਬ ਕਰਨ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿਚ ਸਭ ਕੁਝ ਠੀਕ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਇਸ ਤਰ੍ਹਾਂ ਦੀ ਜਗ੍ਹਾ ਨਹੀਂ ਹੈ ਜਿੱਥੇ ਕੋਈ ਕਹਿ ਸਕੇ ਕਿ ਕਿਸੇ ਖ਼ਿਲਾਫ਼ ਕੋਈ ਧੱਕਾ ਹੋ ਰਿਹਾ ਹੈ ।ਉਨ੍ਹਾਂ ਨਾਲ ਹੀ ਕਿਹਾ ਕਿ ਇੱਕ ਪਾਰਟੀ ਦੇ ਪ੍ਰਧਾਨ ਵੱਲੋਂ ਇਸ ਤਰ੍ਹਾਂ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ ।