ਚੰਡੀਗੜ੍ਹ: ਦਿੱਲੀ ਵਿਖੇ ਕਿਸਾਨਾਂ ਦੀ ਬੇਸਿੱਟਾ ਰਹੀ ਬੈਠਕ ਤੋਂ ਬਾਅਦ ਕੈਬਿਨੇਟ ਦੀ ਬੈਠਕ ਵਿੱਚ 19 ਅਕਤੂਬਰ ਨੂੰ ਵਿਧਾਨ ਸਭਾ ਇਜਲਾਸ ਬੁਲਾਉਣ ਦੀ ਮੰਗ ਮੁੱਖ ਮੰਤਰੀ ਨੇ ਮੰਨ ਲਈ ਹੈ ਤਾਂ ਉਥੇ ਹੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਵਿਧਾਨ ਸਭਾ ਇਜਲਾਸ 'ਚ ਖੇਤੀਬਾੜੀ ਸੁਧਾਰ ਕਾਨੂੰਨ ਰੱਦ ਕੀਤੇ ਜਾਣਗੇ।
ਕੇਂਦਰ ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਪਿੱਠ 'ਤੇ ਛੂਰਾ ਮਾਰਿਆ: ਸੁਖਬੀਰ ਬਾਦਲ - ਖੇਤੀਬਾੜੀ ਸੁਧਾਰ ਕਾਨੂੰਨ
ਦਿੱਲੀ ਵਿਖੇ ਕਿਸਾਨਾਂ ਦੀ ਬੇਸਿੱਟਾ ਰਹੀ ਬੈਠਕ ਤੋਂ ਬਾਅਦ ਕੈਬਿਨੇਟ ਦੀ ਬੈਠਕ ਵਿੱਚ 19 ਅਕਤੂਬਰ ਨੂੰ ਵਿਧਾਨ ਸਭਾ ਇਜਲਾਸ ਬੁਲਾਉਣ ਦੀ ਮੰਗ ਮੁੱਖ ਮੰਤਰੀ ਨੇ ਮੰਨ ਲਈ ਹੈ। ਉੱਥੇ ਹੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਵਿਧਾਨ ਸਭਾ ਇਜਲਾਸ 'ਚ ਖੇਤੀਬਾੜੀ ਸੁਧਾਰ ਕਾਨੂੰਨ ਰੱਦ ਕੀਤੇ ਜਾਣਗੇ।
ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪ੍ਰੈੱਸਵਾਰਤਾ ਕਰਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਦੀ ਪਿੱਠ 'ਤੇ ਛੂਰਾ ਮਾਰਿਆ ਤੇ ਕਾਂਗਰਸ ਬੀਜੇਪੀ ਨਾਲ ਮਿਲਕੇ ਕਿਸਾਨਾਂ ਨੂੰ ਬਰਬਾਦ ਕਰਨ ਲੱਗੀ ਹੋਈ ਹੈ। ਇਸ ਦੇ ਨਾਲ ਹੀ ਅਕਾਲੀ ਦਲ ਵਲੋਂ ਬਣਾਈ ਗਈ 3 ਮੈਂਬਰੀ ਕਮੇਟੀ ਵੱਲੋਂ ਲਗਾਤਾਰ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਨਾਲ ਹਰ ਤਰ੍ਹਾਂ ਦੇ ਸਹਿਯੋਗ ਦੇਣ ਦੀ ਗੱਲ ਕਹੀ।
ਕਿਸਾਨਾਂ ਨਾਲ ਅਧਿਕਾਰੀ ਵਲੋਂ ਬੈਠਕ ਕਰਨ ਤੇ ਅਕਾਲੀ ਦਲ ਡੇਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਨਾਲ ਬੈਠਕ ਪ੍ਰਧਾਨ ਮੰਤਰੀ ਜਾ ਖੇਤੀਬਾੜੀ ਮੰਤਰੀ ਨੂੰ ਕਰਨੀ ਚਾਹੀਦੀ ਸੀ ਪਰ ਬੇਸਿੱਟਾ ਬੈਠਕ ਰਹਿਣ ਨਾਲ ਪੰਜਾਬ ਤੇ ਦੇਸ਼ ਨੂੰ ਨੁਕਸਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਢੀਂਡਸਾ ਨੇ ਕਿਸਾਨਾਂ ਦਾ ਸਾਥ ਦੇਣ ਦਈ ਗੱਲ ਕਹੀ।