ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਦਫਤਰਾਂ ਵਿੱਚ ਅੱਜ ਅਤੇ ਕੱਲ ਦੋ ਦਿਨ ਲਈ ਕੰਮਕਾਜ ਬਿਲਕੁੱਲ ਠੱਪ ਰਹੇਗਾ। ਇਸ ਦਾ ਕਾਰਨ ਹੈ ਕਿ ਪੰਜਾਬ ਦੇ ਮੁਲਾਜ਼ਮ ਛੇਵੇਂ ਪੇਅ ਕਮਿਸ਼ਨ ਦੀਆਂ ਜਾਰੀ ਹੋਈਆਂ ਰਿਪੋਰਟਾਂ ਤੋਂ ਸਹਿਮਤ ਨਹੀਂ ਹਨ। ਪੰਜਾਬ ਸਕੱਤਰੇਤ ਵਿਖੇ ਵੀ ਮੁਲਾਜ਼ਮਾਂ ਨੇ ਅੱਜ ਕੰਮਕਾਜ ਠੱਪ ਰੱਖਿਆ ਅਤੇ ਮੁਲਾਜ਼ਮਾਂ ਨੇ ਸਕੱਤਰੇਤ ਦੇ ਬਾਹਰ ਸੂਬਾ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ।
ਮੁਲਾਜ਼ਮ ਜਥੇਬੰਦੀ ਦੇ ਆਗੂ ਸੁਖਚੈਨ ਖਹਿਰਾ ਨੇ ਕਿਹਾ ਕਿ ਇਹ ਕਮਿਸ਼ਨ ਵਿੱਚ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਰੱਦ ਹੋਣੀਆਂ ਚਾਹੀਦੀਆਂ ਹਨ। ਸਾਡੇ ਵਾਧੇ 1-1-2016 ਤੋਂ ਲਾਗੂ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਜਿਥੇ ਸਾਰੇ ਪੰਜਾਬ ਭਰ ਦੇ ਦਫ਼ਤਰ ਵਿੱਚ ਕੰਮਕਾਜ ਠੱਪ ਕੀਤਾ ਜਾਵੇਗਾ ਉਥੇ ਹੀ ਗੱਲ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਪੁਰਾਣੀ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।