ਪੰਜਾਬ

punjab

ETV Bharat / city

UAE 'ਚ ਫਸੇ 177 ਭਾਰਤੀਆਂ ਨੂੰ ਲੈ ਕੇ ਤੀਜੀ ਚਾਰਟਰਡ ਉਡਾਣ ਪਹੁੰਚੀ ਚੰਡੀਗੜ੍ਹ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮਦਦ ਸਦਕਾ ਬੁੱਧਵਾਰ ਨੂੰ UAE 'ਚ ਫਸੇ 177 ਭਾਰਤੀਆਂ ਦੀ ਵਤਨ ਵਾਪਸੀ ਹੋਈ ਹੈ। ਕੋਰੋਨਾ ਮਹਾਂਮਾਰੀ ਕਾਰਨ ਅਰਬ ਦੇਸ਼ਾਂ ਅੰਦਰ ਫਸੇ ਹਜ਼ਾਰਾਂ ਹੀ ਭਾਰਤੀ ਬੇਰੁਜ਼ਗਾਰ ਹੋ ਗਏ ਹਨ ਤੇ ਹੁਣ ਵਤਨ ਵਾਪਿਸ ਆਉਣਾ ਚਾਹੁੰਦੇ ਹਨ।

UAE 'ਚ ਫਸੇ 177 ਭਾਰਤੀਆਂ ਨੂੰ ਲੈ ਕੇ ਤੀਜੀ ਚਾਰਟਰਡ ਉਡਾਣ ਪਹੁੰਚੀ ਚੰਡੀਗੜ੍ਹ
UAE 'ਚ ਫਸੇ 177 ਭਾਰਤੀਆਂ ਨੂੰ ਲੈ ਕੇ ਤੀਜੀ ਚਾਰਟਰਡ ਉਡਾਣ ਪਹੁੰਚੀ ਚੰਡੀਗੜ੍ਹ

By

Published : Jul 22, 2020, 7:28 PM IST

ਚੰਡੀਗੜ੍ਹ: ਯੂ.ਏ.ਈ. ਅੰਦਰ ਫਸੇ ਹਜ਼ਾਰਾਂ ਭਾਰਤੀਆਂ 'ਚੋਂ 177 ਭਾਰਤੀਆਂ ਦੀ ਅੱਜ ਵਤਨ ਵਾਪਸੀ ਹੋਈ ਹੈ। ਇਨ੍ਹਾਂ ਭਾਰਤੀਆਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮਦਦ ਨਾਲ ਭਾਰਤ ਵਾਪਿਸ ਲਿਆਂਦਾ ਗਿਆ ਹੈ।

UAE 'ਚ ਫਸੇ 177 ਭਾਰਤੀਆਂ ਨੂੰ ਲੈ ਕੇ ਤੀਜੀ ਚਾਰਟਰਡ ਉਡਾਣ ਪਹੁੰਚੀ ਚੰਡੀਗੜ੍ਹ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਅਰਬ ਦੇਸ਼ਾਂ ਅੰਦਰ ਹਜ਼ਾਰਾਂ ਹੀ ਅਜਿਹੇ ਭਾਰਤੀ ਫਸੇ ਹੋਏ ਹਨ। ਜੋ ਆਪਣੇ ਦੇਸ਼ ਆਉਣ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਉੱਥੇ ਫਸੇ ਲੋਕ ਚਾਰ ਵੱਖ-ਵੱਖ ਵਰਗਾਂ ਨਾਲ ਸਬੰਧਤ ਹਨ ਅਤੇ ਉਹ ਵਰਗ ਜੋ ਸਭ ਤੋਂ ਵੱਧ ਗਿਣਤੀ ਭਾਵ ਹਜ਼ਾਰਾਂ 'ਚ ਹੈ, ਉਹ ਅਜਿਹੇ ਕਾਮੇ ਹਨ ਜੋ ਕੋਰੋਨਾ ਮਹਾਂਮਾਰੀ ਦੌਰਾਨ ਕੰਪਨੀਆਂ ਬੰਦ ਹੋਣ ਕਾਰਨ ਸੜਕਾਂ 'ਤੇ ਆ ਚੁੱਕੇ ਹਨ।

2 ਵਕਤ ਦੀ ਰੋਟੀ ਨੂੰ ਵੀ ਤਰਸ ਰਹੇ ਪਰਵਾਸੀ

ਉਨ੍ਹਾਂ ਦੀ ਹਾਲਤ ਇੰਨੀ ਖ਼ਰਾਬ ਹੈ ਕਿ ਉਹ ਦੋ ਵਕਤ ਦੀ ਰੋਟੀ ਨੂੰ ਵੀ ਤਰਸ ਰਹੇ ਹਨ। ਉਨ੍ਹਾਂ ਦੱਸਿਆ ਕਿ ਦੁਬਈ ਅੰਦਰ ਉਨ੍ਹਾਂ ਦੀਆਂ ਨਿੱਜੀ ਰਿਹਾਇਸ਼ੀ ਪਨਾਹਗਾਹਾਂ ਅੰਦਰ ਜਿੰਨੀ ਜਗ੍ਹਾ ਖਾਲੀ ਸੀ, ਉਨ੍ਹਾਂ ਅੰਦਰ ਤਾਂ ਉਹ ਸੈਂਕੜੇ ਬੇਰੁਜ਼ਗਾਰ ਕਾਮਿਆਂ ਨੂੰ ਆਪਣੇ ਪੱਧਰ 'ਤੇ ਮੁਫ਼ਤ ਰਿਹਾਇਸ਼ ਤੇ ਖਾਣਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਸਭ ਨੂੰ ਉੱਥੇ ਰੱਖਣਾ ਅਸੰਭਵ ਹੈ।

ਬੇਰੁਜ਼ਗਾਰਾਂ ਦੀ ਹਾਲਤ ਖ਼ਰਾਬ

ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ੱਕ ਦੁਬਈ ਤੋਂ ਭਾਰਤ ਆਉਣ ਲਈ ਰਜਿਸਟਰਡ ਹੋਏ ਲੋਕਾਂ ਨੂੰ ਵਿਸ਼ੇਸ਼ ਜਹਾਜ਼ਾਂ ਰਾਹੀਂ ਵਾਪਸ ਲਿਆਂਦਾ ਜਾ ਰਿਹਾ ਹੈ ਪਰ ਸੀਮਿਤ ਉਡਾਣਾਂ ਹੋਣ ਕਾਰਨ ਬਹੁਤ ਸਮਾਂ ਲੱਗ ਰਿਹਾ ਹੈ, ਜਿਸ ਕਾਰਨ ਦਿਨ ਬਦਿਨ ਉੱਥੇ ਬੇਰੁਜ਼ਗਾਰ ਹੋਏ ਲੋਕਾਂ ਦੀ ਹਾਲਤ ਖ਼ਰਾਬ ਹੁੰਦੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਉਨ੍ਹਾਂ ਆਪਣੇ ਖਰਚ 'ਤੇ ਬੁੱਕ ਕਰਵਾਈਆਂ 4 ਵਿਸ਼ੇਸ਼ ਉਡਾਣਾਂ 'ਚੋਂ ਪਹਿਲੀ ਸਾਲਮ ਚਾਰਟਡ ਉਡਾਣ ਜੋ 7 ਜੁਲਾਈ ਨੂੰ ਰਾਸ ਅਲ ਖੇਮਾ (ਯੂ.ਏ.ਈ.) ਹਵਾਈ ਅੱਡੇ ਤੋਂ ਚੰਡੀਗੜ੍ਹ ਏਅਰਪੋਰਟ 'ਤੇ ਪਹੁੰਚੀ ਸੀ, ਉਸ ਰਾਹੀਂ 177 ਪੰਜਾਬੀਆਂ ਨੂੰ ਵਾਪਸ ਲਿਆਂਦਾ ਸੀ।

177 ਲੋਕਾਂ ਲੋਕਾਂ ਦੀ ਵਤਨ ਵਾਪਿਸੀ

ਦੂਜੀ ਵਿਸ਼ੇਸ਼ ਸਾਲਮ ਉਡਾਣ ਵੀ ਰਾਸ ਅਲ ਖੇਮਾ (ਯੂ.ਏ.ਈ.) ਹਵਾਈ ਅੱਡੇ ਤੋਂ ਚੱਲ ਕੇ 174 ਫਸੇ ਹੋਏ ਪੰਜਾਬ ਤੇ ਹਰਿਆਣਾ ਨਾਲ ਸਬੰਧਿਤ ਲੋਕਾਂ ਨੂੰ ਲੈ ਕੇ 13 ਜੁਲਾਈ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਹਵਾਈ ਅੱਡੇ ਵਿਖੇ ਪਹੁੰਚੀ ਸੀ। ਜਦ ਕਿ ਅੱਜ ਮੁੜ ਉੱਥੇ ਫਸੇ 177 ਲੋਕਾਂ ਨੂੰ ਲੈ ਕੇ ਤੀਸਰੀ ਸਾਲਮ (ਚਾਰਟਰਡ) ਉਡਾਣ ਚੰਡੀਗੜ੍ਹ ਵਿਖੇ ਪਹੁੰਚੀ ਹੈ, ਜਿਸ 'ਚ 4 ਜਾਣੇ ਜੰਮੂ ਅਤੇ ਕਸ਼ਮੀਰ, 16 ਜਾਣੇ ਹਿਮਾਚਲ ਜਦ ਕਿ ਬਾਕੀ ਪੰਜਾਬ ਨਾਲ ਸਬੰਧਿਤ ਹਨ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਸ਼ਲਾਘਾਯੋਗ ਉਪਰਾਲਾ

ਡਾ. ਓਬਰਾਏ ਨੇ ਦੱਸਿਆ ਕਿ ਵਾਪਸ ਪਰਤਣ ਵਾਲਿਆਂ 'ਚੋਂ ਕੁਝ ਨੇ ਖੁਦ ਟਿਕਟ ਦੇ ਪੈਸੇ ਦਿੱਤੇ, ਕੁੱਝ ਨੇ 30 ਤੋਂ 50 ਫੀਸਦੀ ਪੈਸੇ ਦਿੱਤੇ ਹਨ ਪਰ ਬਹੁਗਿਣਤੀ ਉਨ੍ਹਾਂ ਲੋਕਾਂ ਦੀ ਹੈ ਜਿਨ੍ਹਾਂ ਦੀ ਟਿਕਟ ਦਾ ਸਾਰਾ ਖ਼ਰਚ ਟਰੱਸਟ ਵੱਲੋਂ ਕੀਤਾ ਗਿਆ ਹੈ। ਜਦ ਕਿ ਆਉਣ ਵਾਲੇ ਸਾਰੇ ਲੋਕਾਂ ਦਾ ਕੋਰੋਨਾ ਟੈਸਟ ਕਰਵਾਉਣ ਦਾ ਖ਼ਰਚਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਟਰੱਸਟ ਵੱਲੋਂ ਅਗਲੇ ਮਹੀਨੇ ਵੀ ਆਪਣੇ ਖਰਚ 'ਤੇ 4 ਹੋਰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕੀਤਾ ਜਾਵੇਗਾ। ਟਰੱਸਟ ਵੱਲੋਂ ਬੁੱਕ ਕਰਵਾਏ ਗਏ ਸਾਲਮ (ਚਾਰਟਰਡ) ਜਹਾਜ਼ਾਂ 'ਚੋਂ ਅਗਲੀ ਭਾਵ ਚੌਥੀ ਸਾਲਮ ਉਡਾਣ 30 ਜੁਲਾਈ ਨੂੰ ਮੁੜ ਅੰਮ੍ਰਿਤਸਰ ਵਿਖੇ ਪਹੁੰਚੇਗੀ। ਇਸ ਲਈ ਉੱਥੇ ਫਸੇ ਲੋਕ ਟਰੱਸਟ ਦੇ ਦੁਬਈ ਸਥਿਤ ਦਫਤਰ 'ਚ ਆਪਣੇ ਨਾਂ ਦਰਜ ਕਰਵਾ ਰਹੇ ਹਨ।

ABOUT THE AUTHOR

...view details