ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ (Punjab Assembly Session) ਸੋਮਵਾਰ ਤਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵਿਧਾਨ ਸਭਾ ਦੇ ਤੀਜੇ ਦਿਨ ਵੀ ਸਦਨ ਦੇ ਅੰਦਰ ਜ਼ਬਰਦਸਤ ਹੰਗਾਮਾ ਹੋਇਆ। ਕਾਂਗਰਸੀ ਵਿਧਾਇਕਾਂ ਵੱਲੋਂ ਮੰਤਰੀ ਸਰਾਰੀ ਉਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਤੇ ਜ਼ਬਰਦਸਤ ਹੰਗਾਮਾ ਕੀਤਾ ਗਿਆ।
ਸਪੀਕਰ ਨੇ ਕਾਂਗਰਸੀ ਵਿਧਾਇਕਾਂ ਨੂੰ ਪਾਈ ਝਾੜ:ਵਿਸ਼ੇਸ਼ ਸੈਸ਼ਨ ਦੌਰਾਨ ਹੰਗਾਮਾ ਕਰਨ ਉੱਤੇ ਸਪੀਕਰ ਨੇ ਕਾਂਗਰਸੀ ਵਿਧਾਇਕਾਂ ਨੂੰ ਝਾੜ ਪਾਈ। ਸਪੀਕਰ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੇ 2 ਦਿਨ ਖਰਾਬ ਕਰ ਦਿੱਤੇ ਹਨ ਤੇ ਕੁਰਸੀ ਦੀ ਤੌਹੀਨ ਕੀਤੀ ਹੈ।
ਕਈ ਬਿੱਲ ਹੋਏ ਪੇਸ਼: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ 2022 ਪੇਸ਼ ਕੀਤਾ। ਇਸ ਦੌਰਾਨ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੇਸ਼ ਕੀਤਾ। ਉਥੇ ਹੀ ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਸੋਧ ਬਿੱਲ 2022 ਪੇਸ਼ ਕੀਤਾ।
ਇਹ ਵੀ ਪੜੋ:Love Horoscope ਅੱਜ ਦਾ ਲਵ ਰਾਸ਼ਈਫਲ, ਜਾਣੋ ਕਿਹੜੀਆਂ ਰਾਸ਼ੀਆਂ ਦਾ ਪਿਆਰ ਅਤੇ ਵਿਆਹੁਤਾ ਜੀਵਨ ਚੰਗਾ ਰਹੇਗਾ
ਦੂਜੇ ਦਿਨ ਦੀ ਕਾਰਵਾਈ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ 3 ਮਤੇ ਪੇਸ਼ ਕੀਤੇ ਗਏ ਸਨ। ਦੱਸ ਦਈਏ ਕਿ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਵਿਧਾਇਕਾਂ ਨੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਓ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਮੰਤਰੀ ਸਰਕਾਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।