ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੰਨਾ ਕਿਸਾਨਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ ਅਤੇ ਇਸ ਮਸਲੇ ਨੂੰ ਲੈਕੇ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਤੋਂ ਪਹਿਲਾਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਗੰਨੇ ਦੀ ਬਕਾਇਆ ਰਾਸ਼ੀ ਤੇ ਗੰਨੇ ਦੀ ਰਾਸ਼ੀ ਵਧਾਉਣ ਨੂੰ ਲੈਕੇ ਇੱਕ ਟਵੀਟ ਸਾਹਮਣੇ ਆਇਆ ਹੈ।
ਇਸ ਟਵੀਟ ਰਾਹੀਂ ਬਾਜਵਾ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਵੱਲੋਂ 18 ਮਈ 2021 ਨੂੰ ਕਿਸਾਨਾਂ ਦੇ ਬਕਾਏ ਨੂੰ ਲੈਕੇ ਸਰਕਾਰ ਨੂੰ ਪੱਤਰ ਲਿਖਿਆ ਸੀ ਤੇ ਕਿਸਾਨਾਂ ਦੇ ਬਕਾਏ ਦੀ ਰਾਸ਼ੀ ਦਾ ਮਸਲਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦਾ 483 ਕਰੋੜ ਰੁਪਰੇ ਦਾ ਬਕਾਇਆ ਜਾਰੀ ਕੀਤਾ ਗਿਆ ਹੈ ਪਰ ਅਜੇ ਵੀ 117.60 ਕਰੋੜ ਰੁਪਏ ਜਾਰੀ ਕਰਨੇ ਬਾਕੀ ਹਨ ਜੋ ਕਿ ਸਾਲ 2020-21 ਦਾ ਬਕਾਇਆ ਹੈ