ਚੰਡੀਗੜ੍ਹ:ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ ਅੱਜ ਹੋਣ ਜਾ ਰਿਹਾ ਹੈ। ਸਰਕਾਰ ਵਲੋਂ ਬੁਲਾਇਆ ਗਿਆ ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਜਿਸ 'ਚ ਸਭ ਤੋਂ ਪਹਿਲਾਂ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
ਇਨ੍ਹਾਂ ਵਿੱਚ ਸਾਬਕਾ ਵਿਦੇਸ਼ ਰਾਜ ਮੰਤਰੀ ਆਰ. ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਸਾਬਕਾ ਮੰਤਰੀ ਗੁਲਜਾਰ ਸਿੰਘ ਦੇ ਨਾਲ-ਨਾਲ ਹੋਰ ਵੀ ਸਿਆਸੀ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਇਸ ਤੋਂ ਇਲਾਵਾ ਖੇਡ ਜਗਤ ਨਾਲ ਜੁੜੀਆਂ ਉੱਘੀਆਂ ਸ਼ਖ਼ਸੀਅਤਾਂ ਜਿਵੇਂ ਮਿਲਖਾ ਸਿੰਘ, ਮਾਨ ਕੌਰ ਨੂੰ ਵੀ ਇਸ ਇਜਲਾਸ ਦੌਰਾਨ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਖਿੱਤਿਆਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ਜੋ ਅੱਜ ਸਾਡੇ ਵਿੱਚ ਮੌਜੂਦ ਨਹੀਂ ਹਨ।
11 ਵਜੇ ਸਮਾਗਮ ਸ਼ੁਰੂ ਹੋਵੇਗਾ