ਚੰਡੀਗੜ੍ਹ : ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ਵਿੱਚ ਫੈਲ ਚੁੱਕਿਆ ਹੈ। ਕੋਰੋਨਾ ਦਾ ਪ੍ਰਕੋਪ ਪੰਜਾਬ ਵਿੱਚ ਵੀ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਸ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰਫ਼ਿਊ ਲਗਾਇਆ ਹੋਇਆ ਹੈ। ਇਸ ਕਰਫ਼ਿਊ ਵਿੱਚ ਕੈਨੇਡਾ ਤੋਂ ਪੰਜਾਬ ਵਿੱਚ ਆਏ ਹਜ਼ਾਰਾਂ ਪ੍ਰਵਾਸੀ ਭਾਰਤੀ ਅਤੇ ਪੀ.ਆਰ. ਕਾਰਡ ਧਾਰਕ ਫਸ ਚੁੱਕੇ ਹਨ।
ਕਰਫ਼ਿਊ ਕਾਰਨ ਪੰਜਾਬ 'ਚ ਫਸੇ ਹਜ਼ਾਰਾਂ ਪ੍ਰਵਾਸੀ ਪੰਜਾਬੀ, ਕੈਨੇਡਾ ਜਾਣ ਦੀ ਕਰ ਰਹੇ ਨੇ ਉਡੀਕ - ਐੱਨਆਰਆਈ
ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ਵਿੱਚ ਫੈਲ ਚੁੱਕਿਆ ਹੈ। ਕੋਰੋਨਾ ਦਾ ਪ੍ਰਕੋਪ ਪੰਜਾਬ ਵਿੱਚ ਵੀ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਸ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰਫ਼ਿਊ ਲਗਾਇਆ ਹੋਇਆ ਹੈ। ਇਸ ਕਰਫ਼ਿਊ ਵਿੱਚ ਕੈਨੇਡਾ ਤੋਂ ਪੰਜਾਬ ਵਿੱਚ ਆਏ ਹਜ਼ਾਰਾਂ ਪ੍ਰਵਾਸੀ ਭਾਰਤੀ ਅਤੇ ਪੀ.ਆਰ. ਕਾਰਡ ਧਾਰਕ ਫਸ ਚੁੱਕੇ ਹਨ।
ਇਨ੍ਹਾਂ ਵਿੱਚੋਂ ਬਹੁਤੇ ਐੱਨਆਰਆਈਜ਼ ਨੇ ਆਪਣੀਆਂ ਵਾਪਸੀ ਦੀਆਂ ਟਿਕਟਾਂ ਵੀ ਬੁੱਕ ਕਰਵਾਈਆਂ ਹੋਈਆਂ ਹਨ ਪਰ ਕੋਰੋਨਾ ਵਾਇਰਸ ਕਾਰਨ ਸਭ ਹਵਾਈ ਉਡਾਣਾਂ ਨੂੰ ਭਾਰਤ ਸਰਕਾਰ ਨੇ ਰੱਦ ਕਰ ਦਿੱਤਾ ਹੈ। ਹੁਣ ਇਨ੍ਹਾਂ ਪ੍ਰਵਾਸੀ ਪੰਜਾਬੀਆਂ ਕੋਲ ਸਿਰਫ਼ ਕਰਫਿਊ ਅਤੇ 'ਤਾਲਾਬੰਦੀ' ਖੁੱਲ੍ਹਣ ਦੀ ਉਡੀਕ ਕਰਨ ਤੋਂ ਬਿਨ੍ਹਾ ਹੋਰ ਕੋਈ ਚਾਰਾ ਨਹੀਂ ਹੈ।
ਇਸੇ ਦੌਰਾਨ ਕੈਨੇਡਾ ਅਤੇ ਅਮਰੀਕਾ ਨੇ ਆਪਣੇ ਨਾਗਰਿਕਾਂ ਅਤੇ ਪੀ.ਆਰ. ਕਾਰਡ ਧਾਰਕਾਂ ਨੂੰ ਬਚਾਅ ਉਡਾਣਾਂ ਰਾਹੀ ਭਾਰਤ ਵਿੱਚੋਂ ਕੱਢਿਆ ਜਾ ਰਿਹਾ ਹੈ। ਇਸੇ ਤਹਿਤ ਮੰਗਲਵਾਰ ਨੂੰ ਕੁਝ ਉਡਾਣਾ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਕੈਨੇਡਾ ਤੇ ਅਮਰੀਕਾ ਲਈ ਯਾਤਰੂਆਂ ਨੂੰ ਲੈ ਕੇ ਗਈਆਂ ਹਨ।