ਚੰਡੀਗੜ੍ਹ: ਬਿਕਰਮ ਮਜੀਠੀਆ (Bikram Majithia) ਨੂੰ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਹੋਣ ਤੱਕ ਹਾਈਕੋਰਟ ਤੋਂ ਰਾਹਤ ਮਿਲੀ ਹੈ। ਪੁਲਿਸ ਤਿੰਨ ਦਿਨਾਂ ਤੱਕ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈ ਕੋਰਟ ਨੇ ਤਿੰਨ ਦਿਨਾਂ ਦੀ ਢਿੱਲ ਦਿੱਤੀ ਹੈ। ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ, ਪਰ ਹਾਈਕੋਰਟ ਨੇ ਮਜੀਠੀਆ ਨੂੰ ਤਿੰਨ ਦਿਨਾਂ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਹੁਕਮ ਦਿੱਤੇ ਹਨ।
7 ਦਿਨ੍ਹਾਂ ਤੱਕ ਗ੍ਰਿਫ਼ਤਾਰ ਨਾ ਕਰਨ ਦੀ ਕੀਤੀ ਸੀ ਮੰਗ
ਹਾਲਾਂਕਿ, ਮਜੀਠੀਆ ਨੇ 7 ਦਿਨ੍ਹਾਂ ਤੱਕ ਗ੍ਰਿਫ਼ਤਾਰ ਨਾ ਕਰਨ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਹੋਣ ਤੱਕ ਉਸ ਨੂੰ ਗ੍ਰਿਫ਼ਤਾਰ ਨਾ ਕਰਨ ਦੀ ਗੱਲ ਕਹੀ ਗਈ ਸੀ, ਪਰ ਹਾਈ ਕੋਰਟ ਨੇ ਮਜੀਠੀਆ ਨੂੰ 7 ਦਿਨਾਂ ਦੀ ਬਜਾਏ ਸਿਰਫ਼ 3 ਦਿਨ ਦਿੱਤੇ ਹਨ।
ਅੰਮ੍ਰਿਤਸਰ 'ਚ ਉਨ੍ਹਾਂ ਦੇ ਘਰ 'ਤੇ ਕੀਤੀ ਗਈ ਛਾਪੇਮਾਰੀ
ਦੱਸ ਦੇਈਏ ਕਿ ਬਿਕਰਮ ਮਜੀਠੀਆ ਦੀ ਭਾਲ 'ਚ ਪੰਜਾਬ ਪੁਲਿਸ ਨੇ ਅੰਮ੍ਰਿਤਸਰ 'ਚ ਉਨ੍ਹਾਂ ਦੇ ਘਰ 'ਤੇ ਛਾਪੇਮਾਰੀ ਕੀਤੀ ਹੈ, ਹਾਲਾਂਕਿ ਹਾਈਕੋਰਟ ਦੇ 44 ਪੰਨਿਆਂ ਦੇ ਹੁਕਮਾਂ 'ਚ ਸਪੱਸ਼ਟ ਹੈ ਕਿ ਬਿਕਰਮ ਮਜੀਠੀਆ ਨੂੰ 3 ਦਿਨਾਂ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਬੀਤੀ 20 ਦਸੰਬਰ ਨੂੰ ਮੋਹਾਲੀ ਵਿੱਚ ਬਿਕਰਮ ਮਜੀਠੀਆ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਅਗਾਊਂ ਜ਼ਮਾਨਤ ਨਾ ਮਿਲਣ ’ਤੇ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦਾ ਰੁਖ਼ ਕੀਤਾ ਗਿਆ ਸੀ।
ਮਜੀਠੀਆ ਦੀ ਗ੍ਰਿਫਤਾਰੀ 'ਤੇ 3 ਦਿਨ੍ਹਾਂ ਦੀ ਰੋਕ ਮਜੀਠੀਆ ਨੂੰ ਦਿੱਤੀ ਅੰਤਰਿਮ ਰਾਹਤ ਨੂੰ ਕਰ ਦਿੱਤਾ ਸੀ ਰੱਦ
ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਬਿਕਰਮ ਮਜੀਠੀਆ ਨੂੰ 10 ਜਨਵਰੀ ਨੂੰ ਉਸਨੂੰ ਅੰਤਰਿਮ ਜ਼ਮਾਨਤ ਮਿਲ ਗਈ ਸੀ ਅਤੇ 12 ਜਨਵਰੀ ਨੂੰ ਉਹ ਐਸਆਈਟੀ ਦੇ ਸਾਹਮਣੇ ਜਾਂਚ ਵਿੱਚ ਪੇਸ਼ ਹੋਇਆ ਸੀ। ਇਸ ਤੋਂ ਬਾਅਦ 24 ਜਨਵਰੀ ਨੂੰ ਹਾਈਕੋਰਟ 'ਚ ਇਸ ਮਾਮਲੇ ਦੀ ਮੁੜ ਸੁਣਵਾਈ ਹੋਈ ਹੈ, ਜਿੱਥੇ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਰਾਹਤ ਨੂੰ ਰੱਦ ਕਰ ਦਿੱਤਾ ਸੀ।
ਇਸ ਮਾਮਲੇ 'ਚ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਹਾਈਕੋਰਟ ਨੇ ਵਿਕਰਮ ਮਜੀਠੀਆ ਦੀ ਗ੍ਰਿਫਤਾਰੀ 'ਤੇ 3 ਦਿਨ ਦਾ ਸਮਾਂ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੀ ਧਾਰਾ 37 ਜਿਸ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਐਨਡੀਪੀਐਸ ਐਕਟ ਤਹਿਤ ਕਿਸੇ ਨੂੰ ਵੀ ਅਗਾਊਂ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਇਸ ਦੇ ਤਕਨੀਕੀ ਪੁਆਇੰਟ ਸਕੋਰ ਨੂੰ ਦੇਖਦੇ ਹੋਏ ਮੈਂ ਕਾਨੂੰਨੀ ਉਪਾਅ ਕਰਨ ਲਈ ਸਮਾਂ ਦਿੱਤਾ ਹੈ, ਇਸ ਲਈ ਮੈਂ ਪੰਜਾਬ ਪੁਲਿਸ ਨੂੰ ਬੇਨਤੀ ਕਰਦਾ ਹਾਂ। ਮੈਂ ਪੰਜਾਬ ਪੁਲਿਸ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਉਹ ਕਿਸ ਦੇ ਹੁਕਮਾਂ 'ਤੇ ਹਾਈਕੋਰਟ ਦੇ ਹੁਕਮਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਬਿਕਰਮ ਮਜੀਠੀਆ ਦੇ ਘਰ ਛਾਪੇਮਾਰੀ ਕਰ ਰਹੀ ਹੈ ਅਤੇ ਅਜਿਹੀ ਸਥਿਤੀ 'ਚ ਇਹ ਦੱਸਿਆ ਜਾਵੇ ਕਿ ਇਹ ਛਾਪੇਮਾਰੀ ਕਿਸ ਆਧਾਰ 'ਤੇ ਕੀਤੀ ਗਈ ਹੈ।
ਕੋਰਟ ਨੇ ਅਗਾਉਂ ਜਮਾਨਤ ਕੀਤੀ ਸੀ ਮਨਜ਼ੂਰ
ਦੱਸ ਦਈਏ ਕਿ ਟ੍ਰਾਈਲ ਕੋਰਟ ਤੋਂ ਜਮਾਨਤ ਖਾਰਿਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਚ ਅਗਾਉਂ ਜ਼ਮਾਨਤ ਦੀ ਅਰਜੀ ਲਗਾਈ ਸੀ। ਜਿਸ ਤੇ ਹਾਈਕੋਰਟ ਨੇ 10 ਜਨਵਰੀ ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਜਾਂਚ ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸੀ।
ਪਹਿਲਾ ਵੀ ਹੋਈ ਛਾਪੇਮਾਰੀ
ਜਿਕਰਯੋਗ ਹੈ ਕਿ ਮਜੀਠੀਆ ਖਿਲਾਫ਼ ਡਰੱਗ ਮਾਮਲੇ ਵਿੱਚ ਕੇਸ ਦਰਜ (Majithia drug case) ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਸਨ, ਪਰ ਮਜੀਠੀਆ ਪੁਲਿਸ ਹੱਥ ਨਹੀਂ ਲੱਗੇ। ਰੂਪੋਸ਼ ਦੌਰਾਨ ਮਜੀਠੀਆ ਲਗਾਤਾਰ ਗ੍ਰਿਫਤਾਰੀ ਤੋਂ ਬਚਣ ਦੇ ਲਈ ਜ਼ਮਾਨਤ ਅਰਜੀਆਂ ਦਾਇਰ ਕਰ ਰਹੇ ਸਨ। ਇਸਦੇ ਚੱਲਦੇ ਹੀ ਪਿਛਲੇ ਦਿਨੀਂ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਰਾਹਤ ਮਿਲੀ ਹੈ। ਮਜੀਠੀਆ ਨੂੰ ਰਾਹਤ ਦਿੰਦੇ ਹਾਈਕੋਰਟ ਵੱਲੋਂ ਡਰੱਗ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਸੀ।
ਇਹ ਵੀ ਪੜ੍ਹੋ:ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ