ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 373 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 17 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 64 ਹਜ਼ਾਰ ਤੋਂ ਪਾਰ ਹੋ ਗਈ ਹੈ।
373 ਨਵੇਂ ਮਾਮਲਿਆਂ ਨਾਲ ਕੋਰੋਨਾ ਦੀ ਗਿਣਤੀ 1.64 ਲੱਖ ਤੋਂ ਪਾਰ - corona cases in punjab
ਸੂਬੇ ਵਿੱਚ 373 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 17 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 64 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5260 ਤੱਕ ਪਹੁੰਚ ਗਿਆ ਹੈ।
373 ਨਵੇਂ ਮਾਮਲਿਆਂ ਨਾਲ ਕੋਰੋਨਾ ਦੀ ਗਿਣਤੀ 1.64 ਲੱਖ ਤੋਂ ਪਾਰ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,64,505 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5260 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 1,54,433 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4812 ਐਕਟਿਵ ਮਾਮਲੇ ਹਨ।