ਚੰਡੀਗੜ੍ਹ: ਦਿੱਲੀ ਦੇ ਟਿਕਰੀ ਬਾਰਡਰ (Tikri Border) 'ਤੇ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਵਿਚ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਇਸ ਮਾਮਲੇ ਵਿਚ ਮੁਲਜ਼ਮ ਜਗਦੀਸ਼ ਸਿੰਘ ਬਰਾੜ (Jagdish Singh Brar) ਦੀ ਅਗ੍ਰਿਮ ਜ਼ਮਾਨਤ ਦੀ ਪਟੀਸ਼ਨ 'ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਮਾਮਲੇ ਵਿਚ ਹਾਈ ਕੋਰਟ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਉਸ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਉਥੇ ਹੀ ਹਰਿਆਣਾ ਸਰਕਾਰ ਨੇ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ।
ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਹਰਿਆਣਾ ਸਰਕਾਰ (Government of Haryana) ਨੇ ਕਿਹਾ ਕਿ ਇਸ ਮਾਮਲੇ ਵਿਚ ਅਜੇ ਜਾਂਚ ਚੱਲ ਰਹੀ ਹੈ ਪਰ ਜਬਰ ਜਨਾਹ ਦੇ ਦੋਸ਼ ਹਨ ਜੇਕਰ ਉਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਕਿਤੇ ਨਾ ਕਿਤੇ ਉਹ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦਲੀਲ ਤੋਂ ਬਾਅਦ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਮੁਲਜ਼ਮ ਨੂੰ ਇਸ ਕੇਸ ਵਿਚ ਝੂਠਾ ਫਸਾਇਆ ਜਾ ਰਿਹਾ ਹੈ।
ਮੁਲਜ਼ਮ ਦੀ ਪਹਿਲਾਂ ਵੀ ਰੱਦ ਹੋ ਚੁੱਕੀ ਹੈ ਜ਼ਮਾਨਤ ਪਟੀਸ਼ਨ
ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ ਜਾਂਚ ਵਿਚ ਸਹਿਯੋਗ ਦੇਣ ਲਈ ਤਿਆਰ ਹੈ ਪਰ ਉਸ ਦੇ ਲਈ ਉਸ ਨੂੰ ਹਿਰਾਸਤ ਵਿਚ ਨਾ ਰੱਖਿਆ ਜਾਵੇ। ਹਾਈ ਕੋਰਟ ਵਿਚ ਦੋਹਾਂ ਧਿਰਾਂ ਨੇ ਆਪਣੀ ਬਹਿਸ ਪੂਰੀ ਕੀਤੀ, ਜਿਸ ਤੋਂ ਬਾਅਦ ਹਾਈ ਕੋਰਟ ਵਿਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਉਥੇ ਹੀ ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਪੰਜਾਬ ਹਰਿਆਣਾ ਹਾਈ ਕੋਰਟ ਪਹਿਲਾਂ ਹੀ ਰੱਦ ਕਰ ਚੁੱਕਾ ਹੈ। ਦਰਅਸਲ ਕਿਸਾਨ ਅੰਦੋਲਨ ਵਿਚ ਦੇਸ਼ ਭਰ ਤੋਂ ਕਈ ਲੋਕ ਅੰਦੋਲਨ ਵਿਚ ਸ਼ਾਮਲ ਹੋਣ ਲਈ ਆਏ ਠੀਕ ਉਸੇ ਤਰ੍ਹਾਂ ਪੱਛਮੀ ਬੰਗਾਲ ਦੀ ਇਕ ਲੜਕੀ ਟਿਕਰੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਹੋਈ ਕੁਝ ਦਿਨ ਬਾਅਦ ਲੜਕੀ ਦੇ ਪਿਤਾ ਨੇ ਉਨ੍ਹਾਂ ਦੀ ਧੀ ਦੇ ਨਾਲ ਹੋਏ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ।