ਚੰਡੀਗੜ੍ਹ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਦਾ ਅੱਜ ਜਨਮ ਦਿਹਾੜਾ ਹੈ। ਇਸ ਪਾਵਨ ਦਿਹਾੜੇ ਉੱਤੇ ਪੰਜਾਬ ਦੇ ਸਿਆਸਤਦਾਨੀਆਂ ਨੇ ਸੰਗਤ ਨੂੰ ਵਧਾਈ ਦਿੱਤੀ ਹੈ।
ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪਾਵਨ ਦਿਹਾੜੇ ਦੀ ਸੂਬਾ ਵਾਸੀਆਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੇ ਟਵਿੱਟਰ ਉੱਤੇ ਸਮੂਹ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਹੈ।
ਉੱਥੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਟਵਿੱਟਰ ਹੈਂਡਲ ਉੱਤੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਹਾੜੇ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।
ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਇਸ ਵੀ ਪਾਵਨ ਦਿਹਾੜੇ ਸਾਧ ਸੰਗਤ ਨੂੰ ਵਧਾਈ ਦਿੱਤੀ ਹੈ।