ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਐਨ.ਐਸ ਤੋਮਰ ਵੱਲੋਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਬਾਰੇ ਕੀਤੇ ਐਲਾਨ ਤੇ ਇਹ ਭਰੋਸਾ ਦੁਆਉਣ ਕਿ ਝੋਨੇ ਤੇ ਕਣਕ ਦੀ ਯਕੀਨੀ ਖ਼ਰੀਦ ਜਾਰੀ ਰਹੇਗੀ, ਨਾਲ ਕਾਂਗਰਸ ਪਾਰਟੀ ਦਾ ਝੂਠ ਤੀਜੀ ਵਾਰ ਬੇਨਕਾਬ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਦੀ ਵਿਵਸਥਾ ਇਸੇ ਤਰੀਕੇ ਜਾਰੀ ਰਹੇਗੀ, ਇਸ ਨਾਲ ਕਾਂਗਰਸ ਪਾਰਟੀ ਹੁਣ ਆਪਣੇ ਬਹੁ ਕਰੋੜੀ ਘੁਟਾਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਅਤੇ ਕਿਸਾਨਾਂ ਨੂੰ ਮੂਰਖ ਬਣਾਉਣ ਲਈ ਨਿਰੰਤਰ ਝੂਠ ਬੋਲਣ ਦੀ ਸਥਿਤੀ ਵਿਚ ਨਹੀਂ ਰਹੀ।