ਚੰਡੀਗੜ੍ਹ: ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਗਈ ਅਪੀਲ ਨੂੰ ਪ੍ਰਵਾਨ ਕਰਨ ਸਬੰਧੀ ਫ਼ੈਸਲਾ ਕਿਸਾਨ ਜੱਥੇਬੰਦੀਆਂ ਭਲਕੇ ਗੱਲਬਾਤ ਕਰ ਕੇ ਲੈਣਗੀਆਂ। ਦੱਸਣਯੋਗ ਹੈ ਕਿ ਦਿੱਲੀ ਕੂਚ ਤੋਂ ਬਾਅਦ ਕੇਂਦਰ ਦਾ ਨੁਮਾਇੰਦਾ ਬਣ ਗ੍ਰਹਿ ਮਤੰਰੀ ਅਮਿਤ ਸ਼ਾਹ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਹਨ। ਉਨ੍ਹਾਂ ਕਿਸਾਨਾਂ ਨੂੰ ਬੁਰਾੜੀ ਸ਼ਾਂਤਮਈ ਧਰਨਾ ਲਾਉਣ ਦੀ ਅਪੀਲ ਕੀਤੀ ਹੈ।
ਅਮਿਤ ਸ਼ਾਹ ਦੀ ਅਪੀਲ
ਅਮਿਤ ਸ਼ਾਹ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਕਿਸਾਨਾਂ ਨਾਲ ਹਰ ਮਸਲੇ 'ਤੇ ਗੱਲਬਾਤ ਕਰਨ ਨੂੰ ਤਿਆਰ ਹੈ, ਪਰ ਉਨ੍ਹਾਂ ਇਹ ਸ਼ਰਤ ਰੱਖੀ ਕਿ ਜੇਕਰ ਕਿਸਾਨ 3 ਦਸੰਬਰ ਤੋਂ ਪਹਿਲਾਂ ਮੁਲਾਕਾਤ ਕਰਨੀ ਚਾਹੁੰਦੇ ਹਨ ਤਾਂ ਉਹ ਬੁਰਾੜੀ ਜਾ ਆਪਣਾ ਧਰਨਾ ਜਾਰੀ ਕਰਨ।
ਅਪੀਲ 'ਤੇ ਕਿਸਾਨਾਂ ਦਾ ਰਵੱਈਆ
ਕਿਸਾਨਾਂ ਨੇ ਅਮਿਤ ਸ਼ਾਹ ਦੀ ਇਸ ਇਸ ਅਪੀਲ ਨੂੰ ਸਰਤਾਂ 'ਤੇ ਅਧਾਰਿਤ ਕਿਹਾ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਦਾ ਕਹਿਣਾ ਹੈ ਕਿ ਅਮਿਤ ਸ਼ਾਹ ਦੀ ਅਪੀਲ ਸਰਤਾਂ ਨਾਲ ਬੱਝੀ ਹੋਈ ਹੈ, ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇ ਸ਼ਾਹ ਬਿਨਾਂ ਕਿਸੇ ਸ਼ਰਤ ਤੋਂ ਖੁੱਲ੍ਹੀ ਗੱਲਬਾਤ ਦਾ ਸੱਦਾ ਦਿੰਦੇ।