ਚੰਡੀਗੜ੍ਹ: ਸੈਕਟਰ -39 ਦੀ ਜੀਰੀ ਮੰਡੀ ਵਿਖੇ ਟਰੱਕ ਡਰਾਇਵਰ ਨੇ ਅਨਾਜ 'ਚ ਬੈਠੇ ਨੌਜਵਾਨ ਨੂੰ ਦਰੜ ਦਿੱਤਾ ਜਿਸ ਤੋਂ ਬਾਅਦ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਪੀਸੀਆਰ ਪੁਲਿਸ ਮੌਕੇ ‘ਤੇ ਪਹੁੰਚੀ ਤੇ ਨੌਜਵਾਨ ਨੂੰ ਹਸਪਤਾਲ ਲੈ ਗਏ। ਉੱਥੇ ਮੌਜੂਦਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਰਮੁੱਖ ਸਿੰਘ ਵਜੋਂ ਹੋਈ ਹੈ, ਜੋ ਮੋਰਿੰਡਾ ਦੇ ਪਿੰਡ ਚੱਕ ਕਲਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਮੋਰਚਰੀ ਵਿੱਚ ਰੱਖਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਮ੍ਰਿਤਕ ਦੇ ਰਿਸ਼ਤੇਦਾਰਾਂ ਹਵਾਲੇ ਕਰ ਦਿੱਤਾ ਜਾਵੇਗਾ।
ਟਰੱਕ ਨੇ ਦਰੜਿਆ ਨੌਜਵਾਨ - CHANDIGARH ONE PERSON DIE BY TRACK ACCIDENT
ਚੰਡੀਗੜ੍ਹ ਵਿੱਚ ਇੱਕ ਟਰੱਕ ਨੇ ਇੱਕ ਵਿਅਕਤੀ ਨੂੰ ਦਰੜ ਦਿੱਤਾ ਜਿਸ ਤੋਂ ਬਾਅਦ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ। ਸ਼ਿਕਾਇਤ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਹੋਰ ਪੜ੍ਹੋ: ਸੂਬੇ ਵਿੱਚ 122.90 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
ਜਾਣਕਾਰੀ ਅਨੁਸਾਰ ਮ੍ਰਿਤਕ ਸੁਰਮੁਖ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਮੰਡੀ ਵਿੱਚ ਰੱਖੇ ਆਪਣੇ ਦਾਣੇ ‘ਤੇ ਬੈਠਾ ਸੀ। ਉਸੇ ਸਮੇਂ ਟਰੱਕ ਡਰਾਈਵਰ ਟਰੱਕ ਨੂੰ ਅਨਾਜ ਲਿਜਾਉਂਦਾ ਸੀ। ਮ੍ਰਿਤਕ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੌਲਾ ਸੁਣਦਿਆਂ ਹੀ ਲੋਕ ਮੌਕੇ ‘ਤੇ ਇਕੱਠੇ ਹੋ ਗਏ, ਜਦ ਤੱਕ ਮੁਲਜ਼ਮ ਟਰੱਕ ਚਾਲਕ ਨੂੰ ਫੜਦੇ, ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸ਼ਿਕਾਇਤ ਤੋਂ ਬਾਅਦ ਮਲੋਆ ਥਾਣਾ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।