ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਤੋਂ ਟਰੈਕਟਰ ਮਾਰਚ ਕਰ ਰਹੇ ਹਨ। ਪੰਜਾਬ ਵਿੱਚ 12000 ਤੋਂ ਵੱਧ ਪਿੰਡ ਹਨ, ਜਿਨ੍ਹਾਂ ਵਿਚੋਂ ਇੱਕ ਲੱਖ ਦੇ ਕਰੀਬ ਲੋਕ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋ ਰਹੇ ਹਨ। ਚੰਡੀਗੜ੍ਹ ਵਿੱਚ ਸੈਂਕੜੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ ਅਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਤੋਂ ਸਬੰਧਿਤ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਹਨ, ਜੇਕਰ ਇਹ ਕਾਨੂੰਨ ਲਾਗੂ ਹੋ ਜਾਂਦੇ ਤਾਂ ਕਿਸਾਨਾਂ ਦੀਆਂ ਜ਼ਮੀਨਾਂ ਨਹੀਂ ਬਚਣਗੀਆਂ। ਇਸਤੋਂ ਇਲਾਵਾ ਸਰਕਾਰੀ ਮੰਡੀਆਂ ਵੀ ਖ਼ਤਮ ਹੋ ਜਾਣਗੀਆਂ।
ਅਣਗਿਣਤ ਲੋਕ ਟਰੈਕਟਰ ਪਰੇਡ ਦਾ ਬਣ ਰਹੇ ਹਿੱਸਾ