ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਕਿਸਾਨਾਂ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਪੰਜਾਬ ਵਿਚ ਯੂਰੀਏ ਦੀ ਘਾਟ ਪੂਰੀ ਹੋਵੇਗੀ। ਉਥੇ ਹੀ ਕਿਸਾਨਾਂ ਨੂੰ ਵੀ ਫ਼ਾਇਦਾ ਪਹੁੰਚੇਗਾ ਅਤੇ ਵਪਾਰੀਆਂ ਦੇ ਹੋ ਰਹੇ ਨੁਕਸਾਨ ਤੇ ਵੀ ਬ੍ਰੇਕ ਲੱਗੇਗੀ। ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਹੀ ਕੇਂਦਰ ਸਰਕਾਰ ਵੀ ਮੁਸਾਫਰਾਂ ਅਤੇ ਮਾਲ ਗੱਡੀਆਂ ਦੀਆਂ ਟ੍ਰੇਨਾਂ ਸ਼ੁਰੂ ਕਰ ਦੇਵੇਗੀ।
23 ਨਵੰਬਰ ਤੋਂ ਚੱਲਣਗੀਆਂ ਪੰਜਾਬ 'ਚ ਰੇਲਗੱਡੀਆਂ - Trains to run in Punjab from November 23
19:55 November 21
ਕਿਸਾਨਾਂ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ: ਪੰਜਾਬ ਭਾਜਪਾ
19:41 November 21
ਮਾਲ ਗੱਡੀਆਂ ਚਲਾਓ, ਪਰ ਮੁਸਾਫਰ ਗੱਡੀਆਂ ਨਹੀਂ ਚੱਲਣ ਦਵਾਂਗੇ- ਕਿਸਾਨ ਮਜਦੂਰ ਸੰਘਰਸ਼ ਕਮੇਟੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੀਤ ਸਕੱਤਰ ਨੇ ਕਿਹਾ ਕਿ ਜਿਹੜੀ ਅੱਜ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਈ ਹੈ ਉਹ ਮੀਟਿੰਗ ਸਾਡੀ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਰਾਹੀਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੈਪਟਨ ਸਰਕਾਰ ਪੰਜਾਬ ਪ੍ਰਤੀ ਸੁਹਿਰਦ ਨਹੀਂ ਹੈ ਜੇ ਸੁਹਿਰਦ ਹੁੰਦੀ ਤਾਂ ਕੇਂਦਰ ਸਰਕਾਰ ਉੱਤੇ ਦਬਾਅ ਪਾ ਕੇ ਮਾਲਗੱਡੀਆਂ ਨੂੰ ਚਲਾਉਂਦੀ। ਕੇਂਦਰ ਵੱਲੋਂ ਮਾਲਗੱਡੀਆਂ ਦੀ ਆਵਾਜਈ ਦੀ ਬਹਾਲੀ ਨਾ ਹੋਣ ਕਾਰਨ ਜਿਹੜੀ ਯੂਰੀਆ ਦੀ ਘਾਟ ਹੋ ਰਹੀ ਹੈ ਉਸ ਨੂੰ ਕੈਪਟਨ ਸੜਕੀ ਆਵਾਜਈ ਨਾਲ ਪੂਰੀ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਕਿਸਾਨ ਸ਼ਾਤਮਈ ਤਰੀਕੇ ਨਾ ਧਰਨਾ ਦੇ ਰਹੇ ਹਨ ਤੇ ਕਿਸਾਨ ਕਹਿ ਰਹੇ ਹਨ ਕਿ ਮਾਲਗਡੀਆਂ ਚਲਾਓ, ਪਰ ਮੁਸਾਫਰ ਗੱਡੀਆਂ ਨਹੀਂ ਚਲਣ ਦਵਾਗੇ।
19:01 November 21
30 ਤਾਰੀਖ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀ ਕਰਾਂਗੇ: ਕਾਂਗੜ
ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਮੁਖ ਮੰਤਰੀ ਨਾਲ ਮੀਟਿੰਗ ਦੌਰਾਨ ਕਿਸਾਨਾਂ ਨੇ 15 ਦਿਨ ਦਾ ਅਲਟੀਮੇਟਮ ਦੇ ਕੇ ਮੁਸਾਫਰ ਅਤੇ ਮਾਲ ਗੱਡੀਆਂ ਟਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ ਇਹ ਬਹੁਤ ਹੀ ਸ਼ਲਾਘਾ ਯੋਗ ਹੈ। ਉਨ੍ਹਾਂ ਕਿਹਾ ਕਿ ਇਸ ਬੈਠਕ ਵਿੱਚ ਕਿਸਾਨਾਂ ਨੇ ਕੁਝ ਮੁਦਿਆਂ ਨੂੰ ਚੁਕਿਆ ਸੀ ਜਿਸ ਵਿੱਚ ਗੰਨਾ ਕਿਸਾਨਾਂ ਦੀ ਬਕਾਇਆ ਪੇਮੈਂਟ ਆਦਿ ਮੁੱਦਿਆਂ ਨੂੰ 30 ਤਾਰੀਖ ਤੱਕ ਹੱਲ ਕਰ ਦਿੱਤਾ ਜਾਵੇਗਾ।
17:54 November 21
ਮੀਟਿੰਗ ਦੌਰਾਨ ਕਿਸਾਨਾਂ ਨੇ ਕੈਪਟਨ ਨੂੰ ਕੀਤੀ ਅਪੀਲ ਕਿ ਉਹ ਕਿਸਾਨਾਂ ਦੇ ਹੱਕਾ ਲਈ ਦੂਜੀ ਪਾਰਟੀ ਨੂੰ ਨਾਲ ਲੈ ਕੇ ਚੱਲਣ
ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਉਨ੍ਹਾਂ ਨੇ ਬੈਠਕ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੰਨਾ ਕਿਸਾਨਾਂ ਦੀ ਪੇਮੈਂਟ , ਕੋਟਨ ਬੈਲਟ ਏਰੀਆ ਦੇ ਕਿਸਾਨਾਂ ਦੀ ਸਮੱਸਿਆ ਸਣੇ ਯੂਰੀਆ ਅਤੇ ਏਪੀਐੱਮਸੀ ਮੰਡੀ ਅਤੇ ਖੁੱਲ੍ਹੀਆਂ ਮੰਡੀਆਂ ਦੀ ਸਰਕਾਰ ਵੱਲੋਂ ਦਿੱਤੀ ਖੁੱਲ੍ਹ ਦੇ ਮਸਲੇ ਸਰਕਾਰ ਨੂੰ ਲਿਖ ਕੇ ਦਿੱਤੇ ਸਰਕਾਰ ਨੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਦਾ 30 ਤਾਰੀਕ ਤੱਕ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕੋਈ ਵੀ ਸਿਆਸੀ ਲੀਡਰ ਕਿਸਾਨਾਂ ਦੇ ਮਸਲੇ ਬਾਰੇ ਟੀਵੀ ਚੈਨਲਾਂ ਦੀ ਡਿਬੇਟ ਅਤੇ ਖਿੱਚੋਤਾਣ ਨਾ ਕਰ ਕੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ।
16:42 November 21
ਕੈਪਟਨ ਅਮਰਿੰਦਰ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਗੱਲਬਾਤ ਕਰਨ।
ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕ ਹਟਾਉਣ ਲਈ ਸਹਿਮਤੀ ਦੇਣ ਤੋਂ ਬਾਅਦ, ਕੈਪਟਨ ਅਮਰਿੰਦਰ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸਾਰੀਆਂ ਰੇਲ ਸੇਵਾਵਾਂ ਨੂੰ ਬਹਾਲ ਕਰਨ ਅਤੇ ਕਿਸਾਨਾਂ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਗੱਲਬਾਤ ਕਰਨ।
16:40 November 21
ਅੱਜ ਕਿਸਾਨ ਯੂਨੀਅਨਾਂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਰਮਿਆਨ ਹੋਈ ਇੱਕ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਯਾਤਰੀ ਅਤੇ ਮਾਲ ਗੱਡੀਆਂ ਲਈ ਰੇਲ ਟਰੈਕਾਂ ਨੂੰ ਖਾਲੀ ਕਰ ਦਿੱਤਾ ਹੈ। ਰੇਲ ਗੱਡੀਆਂ ਸੋਮਵਾਰ ਰਾਤ ਤੋਂ ਮੁੜ ਤੋਂ ਚਾਲੂ ਹੋਣਗੀਆਂ।
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦਲੋਨ ਸ਼ੁਰੂ ਕੀਤਾ ਸੀ। ਅੱਜ ਕਿਸਾਨ ਯੂਨੀਅਨਾਂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਰਮਿਆਨ ਹੋਈ ਇੱਕ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਯਾਤਰੀ ਅਤੇ ਮਾਲ ਗੱਡੀਆਂ ਲਈ ਰੇਲ ਟਰੈਕਾਂ ਨੂੰ ਖਾਲੀ ਕਰ ਦਿੱਤਾ ਹੈ। ਰੇਲ ਗੱਡੀਆਂ ਸੋਮਵਾਰ ਰਾਤ ਤੋਂ ਮੁੜ ਤੋਂ ਚਾਲੂ ਹੋਣਗੀਆਂ।
ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਉੱਤੇ ਕਿਸਾਨਾਂ ਨੇ ਰੇਲ ਟਰੈਕਾਂ ਨੂੰ 15 ਦਿਨਾਂ ਤੱਕ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਇਸ ਮਿਆਦ ਦੇ ਅੰਦਰ-ਅੰਦਰ ਇਸ ਮਸਲੇ ਨੂੰ ਹੱਲ ਕਰਨ ਲਈ ਕੋਈ ਗੱਲਬਾਤ ਨਾ ਕੀਤੀ ਤਾਂ ਰੇਲ ਟਰੈਕਾਂ ਨੂੰ ਮੁੜ ਤੋਂ ਬੰਦ ਕਰ ਦਿੱਤਾ ਜਾਵੇਗਾ।
ਕੈਪਟਨ ਅਮਰਿੰਦਰ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਟਵੀਟ ਕਰਕੇ ਕਿਸਾਨਾਂ ਦੇ ਰੇਲ ਟਰੈਕ ਖਾਲੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
16:19 November 21
ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਭਰੋਸਾ ਦਿੱਤਾ ਹੈ ਕਿ ਪਰਾਲੀ ਸਾੜਨ ਦੇ ਕੇਸ ਵਾਪਸ ਲੈਣ ਵਿਚਾਰ ਵਟਾਂਦਰੇ ਲਈ ਅਧਿਕਾਰੀਆਂ ਦੀ ਕਮੇਟੀ ਬਣਾਉਣ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਉਨ੍ਹਾਂ ਦੀਆਂ ਹੋਰ ਮੰਗਾਂ, ਜਿਨ੍ਹਾਂ ਵਿੱਚ ਗੰਨੇ ਦੇ ਰੇਟ ਅਤੇ ਬਕਾਏ ਦੇ ਨਾਲ-ਨਾਲ ਪਰਾਲੀ ਸਾੜਨ ਦੇ ਕੇਸ ਵਾਪਸ ਲੈਣ, ਸਮੇਤ 30 ਨਵੰਬਰ ਤੋਂ ਪਹਿਲਾਂ ਵਿਚਾਰ ਕਰਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਅਧਿਕਾਰੀਆਂ ਦੀ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ ਹੈ।
16:13 November 21
ਕਿਸਾਨਾਂ ਨੇ ਕੇਂਦਰ ਨੂੰ ਗੱਲਬਾਤ ਕਰਨ ਲਈ ਦਿੱਤਾ 15 ਦਿਨਾਂ ਦਾ ਅਲਟੀਮੇਟਮ
ਕਿਸਾਨਾਂ ਨੇ ਕੇਂਦਰ ਨੂੰ ਗੱਲਬਾਤ ਕਰਨ ਲਈ ਦਿੱਤਾ 15 ਦਿਨਾਂ ਦਾ ਅਲਟੀਮੇਟਮ
16:11 November 21
ਕਿਸਾਨਾਂ ਨੇ 15 ਦਿਨਾਂ ਲਈ ਟਰੈਕ ਕੀਤੇ ਖਾਲੀ
ਕਿਸਾਨਾਂ ਨੇ 15 ਦਿਨਾਂ ਲਈ ਟਰੈਕ ਕੀਤੇ ਖਾਲੀ
16:08 November 21
ਪੰਜਾਬ ਵਿੱਚ ਸੋਮਵਾਰ ਸ਼ਾਮ ਤੋਂ ਬਾਅਦ ਮੁਸਾਫ਼ਿਰ ਅਤੇ ਮਾਲਗੱਡੀਆ ਚੱਲਣਗੀਆਂ
ਪੰਜਾਬ ਵਿੱਚ ਸੋਮਵਾਰ ਸ਼ਾਮ ਤੋਂ ਬਾਅਦ ਮੁਸਾਫ਼ਿਰ ਅਤੇ ਮਾਲਗੱਡੀਆ ਚੱਲਣਗੀਆਂ
15:57 November 21
ਬੈਠਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨਾਲ ਬਣੀ ਸਹਿਮਤੀ
ਚੰਡੀਗੜ੍ਹ: ਪੰਜਾਬ ਭਵਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨਾਲ ਬੈਠਕ ਜਾਰੀ ਹੈ। 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਨਾਲ ਬੈਠਕ ਤੋਂ ਪਹਿਲਾਂ ਕਿਸਾਨ ਭਵਨ ਵਿਖੇ ਬੈਠਕ ਕਰ ਰਣਨੀਤੀ ਬਣਾਈ ਸੀ।
ਪੰਜਾਬ ਭਵਨ ਵਿਖੇ ਬੈਠਕ ਤੋਂ ਪਹਿਲਾਂ ਉਗਰਾਹਾਂ ਜਥੇਬੰਦੀ ਦੇ ਆਗੂ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਇੰਨਾ ਜ਼ਰੂਰ ਕਿਹਾ ਕਿ ਮਾਲ ਗੱਡੀਆਂ ਅਤੇ ਮੁਸਾਫਰ ਰੇਲ ਗੱਡੀਆਂ ਚਲਾਉਣ ਉੱਤੇ ਸਹਿਮਤੀ ਬਣ ਸਕਦੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਬਾਰੇ ਦੋ ਮੀਟਿੰਗ ਕਰ ਚੁੱਕੇ ਹਨ। ਪੰਜਾਬ ਸਰਕਾਰ ਦੇ ਮੰਤਰੀ ਵੀ ਲਗਾਤਾਰ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਹ ਦੱਸਿਆ ਜਾ ਰਿਹਾ ਹੈ ਕਿ ਸੂਬੇ ਵਿੱਚ ਯੂਰੀਆ ਦੀ ਕਮੀ ਅਤੇ ਇੰਡਸਟਰੀ ਨੂੰ ਹੁਣ ਤੱਕ 3500 ਕਰੋੜ ਦਾ ਨੁਕਸਾਨ ਹੋ ਚੁੱਕਿਆ ਹੈ।