ਪੰਜਾਬ

punjab

ETV Bharat / city

ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਦਿਹਾਂਤ 'ਤੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ - ਪ੍ਰਤਾਪ ਸਿੰਘ ਬਾਜਵਾ

ਸਾਬਕਾ ਅਕਾਲੀ ਆਗੂ ਅਤੇ ਸ਼ਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਜਿਸ ਦੀ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਸੋਸ਼ਲ ਮੀਡੀਆ ਰਾਹੀ ਦਿੱਤੀ ਗਈ।

ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਦਿਹਾਂਤ 'ਤੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ
ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਦਿਹਾਂਤ 'ਤੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ

By

Published : Oct 6, 2021, 10:19 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਦਾਤ ਜਥੇਦਾਰ ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ। ਉਨ੍ਹਾਂ ਦੇ ਦਿਹਾਂਤ ਸਬੰਧੀ ਜਾਣਕਾਰੀ ਜਗਰੂਪ ਸਿੰਘ ਸੇਖਵਾਂ ਵਲੋਂ ਆਪਣੇ ਸੋਸ਼ਲ ਮੀਡੀਆ ਰਾਹੀ ਦਿੱਤੀ ਗਈ।

ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ 'ਚ ਲੋਕਾਂ ਦੀ ਸੇਵਾ ਕੀਤੀ। ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਵੀ ਜੁੜੇ। ਮੌਜੂਦਾ ਸਮੇਂ 'ਚ ਸੇਵਾ ਸਿੰਘ ਸੇਖਵਾਂ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਸਤੰਬਰ ਮਹੀਨੇ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ।

ਸੇਖਵਾਂ ਦੀ ਮੌਤ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਟਵੀਟ ਕਰਦਿਆਂ ਲਿਖਿਆ ਕਿ ਸੇਵਾ ਸਿੰਘ ਸੇਖਵਾਂ ਦੀ ਮੌਤ 'ਤੇ ਦਿਲੀ ਹਮਦਰਦੀ ਪ੍ਰਗਟ ਕਰਦਾਂ ਹਾਂ। ਉਨ੍ਹਾਂ ਦੀ ਮੌਤ ਨਾਲ ਰਾਜਨੀਤਿਕ ਹਲਕਿਆਂ ਵਿੱਚ ਇੱਕ ਖਲਾਅ ਪੈਦਾ ਹੋ ਗਿਆ ਹੈ। ਸਰਹੱਦੀ ਖੇਤਰ ਦੇ ਸਰਵਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਸੇਵਾ ਸਿੰਘ ਸੇਖਵਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁਖ ਹੋਇਆ। ਉਹ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਸ਼ਾਮਲ ਹੋਏ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ।

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਕਿ ਜਥੇਦਾਰ ਸੇਖਵਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਉਨ੍ਹਾਂ ਨਾਲ ਰਾਜਨੀਤਿਕ ਮਤਭੇਦ ਹੋ ਸਕਦੇ ਹਨ ਪਰ ਪੰਜਾਬ ਦੇ ਹਿੱਤਾਂ ਲਈ ਉਨ੍ਹਾਂ ਦਾ ਅਕਾਲੀ ਦਲ 'ਚ ਅਥਾਹ ਯੋਗਦਾਨ ਸੀ। ਪ੍ਰਾਮਤਮਾ ਉਨ੍ਹਾਂ ਦੀ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਤਾਕਤ ਦੇਵੇ।

ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਸੇਵਾ ਸਿੰਘ ਸੇਖਵਾਂ ਦੇ ਦਿਹਾਂਤ 'ਤੇ ਮੇਰੀ ਸੰਵੇਦਨਾ ਹੈ। ਗੁਰਦਾਸਪੁਰ ਸਰਹੱਦੀ ਪੱਟੀ ਲਈ ਉਨ੍ਹਾਂ ਦੀ ਸੇਵਾ ਨੂੰ ਸਭ ਨੂੰ ਯਾਦ ਰਹੇਗੀ। ਪ੍ਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ।

ਸੇਵਾ ਸਿੰਘ ਸੇਖਵਾਂ ਦੀ ਮੌਤ 'ਤੇ ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਵਾਹਿਗੁਰੂ ਸੇਖਵਾਂ ਸਾਹਿਬ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ। ਉਨ੍ਹਾਂ ਲਿਖਿਆ ਕਿ ਪੰਜਾਬ ਦੀ ਸਿਆਸਤ 'ਚ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਹ ਵੀ ਪੜ੍ਹੋ:ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਸਿਆਸੀ ਸਫ਼ਰ 'ਤੇ ਇੱਕ ਝਾਤ

ABOUT THE AUTHOR

...view details