ਚੰਡੀਗੜ੍ਹ: ਵਿਦੇਸ਼ ਜਾਣ ਤੋ ਬਾਅਦ ਕੁੜੀਆਂ ਵੱਲੋ ਕੀਤੇ ਜਾਂਦੇ ਧੋਖੇ ਦਾ ਮਾਮਲਾ ਲਵਪ੍ਰੀਤ ਸਿੰਘ ਦੀ ਖੁਦਕੁਸ਼ੀ ਤੋ ਬਾਅਦ ਸ਼ੋਸਲ ਮੀਡੀਆ ਤੇ ਕਾਫੀ ਸਰਗਰਮ ਹੋ ਰਿਹਾ ਹੈ। ਇਨ੍ਹਾ ਧੋਖਿਆਂ ਬਾਰੇ ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਜਸਟਿਨ ਟਰੂਡੋ ਨੂੰ ਚਿੱਠੀ ਭੇਜੀ ਹੈ।
ਚਿੱਠੀ ਭੇਜੀ ਤੇ ਪ੍ਰਤੀ ਕਿਰਿਆ ਦਿੰਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਮੰਦਭਾਗੀਆਂ ਹਨ।
ਉਨ੍ਹਾਂ ਦਾ ਕਹਿਣਾ ਸੀ ਕਿ ਕੈਨੇਡਾ ਸਰਕਾਰ ਰੁਜ਼ਗਾਰ ਲਈ ਇਥੇ ਆਉਣ ਵਾਲੇ ਲੋਕਾਂ 'ਤੇ ਕੋਈ ਪਾਬੰਦੀ ਨਹੀਂ ਲਗਾਵੇਗੀ। ਪਰ ਜਿਨ੍ਹਾਂ ਵਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਇਸ ਨਾਲ ਹੀ ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਕੈਨੇਡਾ ਦੀ ਇਮੀਗ੍ਰੇਸ਼ਨ ਦੀ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਕੇ ਧੋਖਾਧੜੀ ਤੋਂ ਬੱਚ ਸਕਦੇ ਹਨ।
ਇਹ ਵੀ ਪੜ੍ਹੋ:-ਮਾਨਸੂਨ ਇਜਲਾਸ LIVE UPDATE: ਸ਼ੁੁਰੂ ਹੁੰਦਿਆਂ ਹੀ ਦੋਵੇਂ ਸਦਨ ਮੁਲਤਵੀ