ਚੰਡੀਗੜ੍ਹ : ਸੂਬੇ ਭਰ 'ਚ ਟੀਵੀ ਸੀਰੀਅਲ "ਰਾਮ-ਸਿਆ ਦੇ ਲਵ ਕੁਸ਼ " 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਵਾਲਮੀਕਿ ਭਾਈਚਾਰੇ ਵੱਲੋਂ ਬੰਦ ਦੇ ਦੌਰਾਨ ਇੱਕ ਵਿਅਕਤੀ ਨੂੰ ਗੋਲੀ ਮਾਰੇ ਜਾਣ ਤੋਂ ਬਾਅਦ ਲਿਆ ਗਿਆ ਹੈ।
ਪੰਜਾਬ 'ਚ ਟੀਵੀ ਸੀਰੀਅਲ "ਰਾਮ-ਸਿਆ ਦੇ ਲਵ ਕੁਸ਼ " 'ਤੇ ਪਾਬੰਦੀ ਦੇ ਆਦੇਸ਼ ਜਾਰੀ - banned in Punjab
ਪੰਜਾਬ 'ਚ ਟੀਵੀ ਸੀਰੀਅਲ "ਰਾਮ-ਸਿਆ ਦੇ ਲਵ ਕੁਸ਼ " 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਲਮੀਕਿ ਭਾਈਚਾਰੇ ਦੁਆਰਾ ਬੰਦ ਦੇ ਦੌਰਾਨ ਹਿੰਸਾ ਦੀ ਘਟਨਾ ਵਾਪਰਨ ਤੋਂ ਬਾਅਦ ਲਿਆ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੀਵੀ ਸੀਰੀਅਲ ਦੇ ਪ੍ਰਸਾਰਣ ਉੱਤੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤੁਰੰਤ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਇੱਕ ਟਵੀਟ ਵੀ ਕੀਤਾ ਹੈ ਜਿਸ ਵਿੱਚ ਉਹ ਇਨ੍ਹਾਂ ਆਦੇਸ਼ਾਂ ਬਾਰੇ ਜਾਣਕਾਰੀ ਦਿੰਦੇ ਹੋਏ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਸਾਂਤੀ ਦਾ ਮਾਹੌਲ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਇੱਕ ਟੀਵੀ ਚੈਨਲ ਉੱਤੇ ਧਾਰਮਿਕ ਸੀਰੀਅਲ ਵਿੱਚ ਭਗਵਾਨ ਵਾਲਮੀਕਿ ਬਾਰੇ ਗ਼ਲਤ ਜਾਣਕਾਰੀ ਪੇਸ਼ ਕੀਤੇ ਜਾਣ ਤੋਂ ਬਾਅਦ ਵਾਲਮੀਕਿ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਵਾਲਮੀਕਿ ਭਾਈਚਾਰੇ ਦੇ ਲੋਕਾਂ ਟੀਵੀ ਸੀਰੀਅਲ ਦੇ ਵਿਰੁੱਧ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਜਲੰਧਰ ਦੇ ਨਕੋਦਰ ਵਿੱਚ ਇੱਕ ਪ੍ਰਦਰਸ਼ਨਕਾਰੀ ਨੂੰ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ। ਇਸ ਤੋਂ ਇਲਾਵਾ ਫਾਜ਼ਿਲਕਾ ਵਿੱਚ ਵੀ ਬੰਦ ਦੇ ਦੌਰਾਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਪੱਥਰਬਾਜ਼ੀ ਅਤੇ ਜਲੰਧਰ ਦੇ ਜੋਯਤੀ ਚੌਕ ਉੱਤੇ ਸਬਜ਼ੀ ਮੰਡੀ ਵਿੱਚ ਦੁਕਾਨਦਾਰਾਂ ਦਾ ਨੁਕਸਾਨ ਕੀਤੇ ਜਾਣ ਦੀ ਖ਼ਬਰ ਹੈ।