ਚੰਡੀਗੜ੍ਹ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਦੀ ਕਮਾਨ ਨਵਜੋਤ ਸਿੰਘ ਸਿੱਧੂ ਦੇ ਹੱਥ ਚ ਦੇਣ ਦੀ ਚਰਚਾਵਾਂ ਨੇ ਸੂਬੇ ’ਚ ਰਾਜਨੀਤੀ ਗਲੀਆਰਾ ਨੂੰ ਕਾਫੀ ਗਰਮਾਇਆ ਹੋਇਆ ਹੈ। ਪੰਜਾਬ ਕਾਂਗਰਸ ’ਚ ਚਲ ਰਹੇ ਕਲੇਸ਼ ਦੌਰਾਨ ਜਿੱਥੇ ਇਕ ਪਾਸੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ਦੀਆਂ ਚਰਚਾਵਾਂ ਹਨ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀਆਂ ਸੁਖਜਿੰਦਰ ਰੰਧਾਵਾ, ਬਲਬੀਰ ਸਿੱਧੂ ਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਮੁਲਾਕਾਤ ਕੀਤੀ ਗਈ।
ਜਦਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤਾਂ ਤੋਂ ਬਾਅਦ ਸੁਬਾਈ ਕਾਂਗਰਸ ਦੀ ਲੜਾਈ ਟਵਿੱਟਰ ’ਤੇ ਮੁੜ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸੀਨੀਅਰ ਪੱਤਰਕਾਰ ਵੀਰ ਸੰਘਵੀ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਪੋਸਟਾਂ ਜੱਟ ਸਿੱਖਾਂ ਨੂੰ ਹੀ ਦੇਣੀਆਂ ਸਨ ਤਾਂ ਨਵਜੋਤ ਸਿੰਘ ਸਿੱਧੂ ਨੂੰ ਹੀ ਪ੍ਰਧਾਨ ਬਣਾਉਣਾ ਸੀ ਤਾਂ ਫਿਰ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਅੜਣਾ ਚਾਹੀਦਾ ਸੀ ਜਿਨ੍ਹਾਂ ਨੂੰ ਕਿਸੇ ਸਮੇਂ ਰਾਹੁਲ ਗਾਂਧੀ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਸੀ।