ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਵਿਖੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਹਿਮਾਇਤ ਵਿੱਚ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ।
ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਅਤੇ ਸੁਖਦੇਵ ਢੀਂਡਸਾ ਨੇ ਪਦਮ ਭੂਸ਼ਣ ਕੀਤਾ ਵਾਪਸ - Two Punjab leaders will return their awards in support of farmers
ਕਿਸਾਨਾਂ ਦੀ ਹਮਾਇਤ ਵਿੱਚ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਟ੍ਰਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਪਦਮ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ।
ਫ਼ੋੋਟੋ
ਕਿਸਾਨਾਂ ਦੀ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁਟ ਹੋ ਗਿਆ ਹੈ। ਜਿੱਥੇ ਪੰਜਾਬੀ ਕਲਾਕਾਰ ਗਾਇਕ ਕਿਸਾਨਾਂ ਦੀ ਹਿਮਾਇਤ ਲਈ ਅੱਗੇ ਆ ਰਹੇ ਹਨ। ਉੱਥੇ ਵਿਦੇਸ਼ ਵਿੱਚ ਬੈਠੇ ਭਾਰਤੀ ਵੀ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਰਹੇ ਹਨ ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
Last Updated : Dec 3, 2020, 3:32 PM IST