ਚੰਡੀਗੜ੍ਹ: ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੋ ਨੌਜਵਾਨਾਂ ਵੱਲੋਂ ਸ਼ਿਵਲਿੰਗ ਨੂੰ ਬੀਅਰ ਨਾਲ ਅਭਿਸ਼ੇਕ ਕੀਤਾ ਗਿਆ ਹੈ। ਜੋ ਇੰਨ੍ਹਾਂ ਨੌਜਵਾਨਾਂ ਦੀ ਵੀਡੀਓ ਵਾਇਰਲ ਹੋ ਰਹੀ ਹੈ ਉਸ ਵਿੱਚ ਇੱਕ ਨੌਜਵਾਨ ਵੱਲੋਂ ਬੀਅਰ ਨਾਲ ਸ਼ਿਵਲਿੰਗ ਦਾ ਅਭਿਸ਼ੇਕ ਕੀਤਾ ਗਿਆ ਅਤੇ ਦੂਸਰੇ ਨੌਜਵਾਨ ਵੱਲੋਂ ਵੀਡੀਓ ਬਣਾਈ ਗਈ ਹੈ। ਇਹ ਦੋਵੇਂ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਦੱਸੇ ਜਾ ਰਹੇ ਹਨ ਅਤੇ ਜਿਸ ਦੇ ਚੱਲਦੇ ਹੀ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ।
ਇਸ ਵੀਡੀਓ ਵਿੱਚ ਭੋਲੇ ਬਾਬਾ ਦਾ ਬੈਕਗ੍ਰਾਊਂਡ ਮਿਊਜ਼ਿਕ ਲਗਾਇਆ ਗਿਆ ਹੈ। ਵੀਡੀਓ ਬਣਾਉਣ ਤੋਂ ਬਾਅਦ ਮੁਲਜ਼ਮਾਂ ਵੱਲੋਂ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕੀਤਾ ਗਿਆ ਹੈ। ਇਸ ਘਟਨਾ ਨੂੰ ਲੈਕੇ ਹਿੰਦੂ ਭਾਈਚਾਰੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।