ਚੰਡੀਗੜ੍ਹ:ਪੰਜਾਬ ਵਿਧਾਨਸਭਾ ਦਾ15ਵਾਂ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿੱਚ ਸਰਬੱਤ ਦਾ ਭਲੇ ਦੀ ਗੱਲ ਕਹੀ ਗਈ ਹੈ ਅਤੇ ਇਸਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਗੁਰੂ ਤੇਗ ਬਹਾਦਰ ਨੇ ਪੰਜਾਬ ਦੀ ਸਾਂਝੀ ਤਹਜ਼ੀਬ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀਅਤ ਨੂੰ ਕਈ ਵਾਰ ਚੁਣੌਤੀ ਦਿੱਤੀ ਗਈ ਪਰ ਕੋਈ ਵੀ ਸਫਲ ਨਹੀਂ ਹੋ ਸਕਿਆ।
ਇਸ ਦੌਰਾਨ ਚੰਡੀਗੜ੍ਹ ਦੇ ਮਟਕਾ ਚੌਂਕ ’ਤੇ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਉਨ੍ਹਾਂ ਵੱਲੋਂ ਲਗਾਤਾਰ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਉਨ੍ਹਾਂ ਵੱਲੋਂ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ।