ਚੰਡੀਗੜ੍ਹ: ਕੋਰੋਨਾ ਦੇ ਖ਼ਤਰੇ ਨਾਲ ਨਜਿੱਠਣ ਲਈ ਦੇਸ਼ ਦੇ ਸਾਰੇ ਜ਼ਿਲ੍ਹਿਆਂ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਦੇਸ਼ ਦੇ 170 ਜ਼ਿਲ੍ਹੇ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੌਟ-ਸਪੌਟ ਕੈਟਗਰੀ 'ਚ ਹਨ, ਜਿਸ ਵਿੱਚ ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਵੀ ਸ਼ਾਮਲ ਕੀਤਾ ਹੈ। ਇਹ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਕ ਦੇਸ ਸਲਾਹਕਾਰ ਮਨੋਜ ਪਰੀਦਾ ਨੇ ਦਿੱਤੀ।
ਕੋਵਿਡ-19: ਕੇਂਦਰ ਨੇ ਚੰਡੀਗੜ੍ਹ ਨੂੰ ਐਲਾਨਿਆ ਹੌਟਸਪੌਟ
ਸਿਹਤ ਮੰਤਰਾਲੇ ਵੱਲੋਂ ਬਣਾਏ ਗਏ ਮਾਪਦੰਡਾਂ ਮੁਤਾਬਕ ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਹੌਟਸਪੌਟ (ਰੈੱਡ ਜ਼ੋਨ) ਐਲਾਨਿਆ ਹੈ। ਦੇਸ਼ ਦੇ 170 ਜ਼ਿਲ੍ਹੇ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੌਟ-ਸਪੌਟ ਕੈਟਗਰੀ 'ਚ ਹਨ।
ਚੰਡੀਗੜ੍ਹ
ਮਨੋਜ ਪਰੀਦਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਤਿਆਰ ਕੀਤੇ ਗਏ ਮਾਪਦੰਡਾਂ ਮੁਤਾਬਕ ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਹੌਟਸਪੌਟ (ਰੈੱਡ ਜ਼ੋਨ)ਐਲਾਨਿਆ ਹੈ। ਦੇਸ਼ ਦੇ 170 ਜ਼ਿਲ੍ਹੇ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੌਟ-ਸਪੌਟ ਕੈਟਗਰੀ 'ਚ ਹਨ।
ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 22 ਮਾਮਲੇ ਸਾਹਮਣੇ ਆਏ ਹਨ। ਰਾਹਤ ਵਾਲੀ ਖ਼ਬਰ ਇਹ ਹੈ ਕਿ ਇਸ ਲਾਗ ਕਾਰਨ ਚੰਡੀਗੜ੍ਹ ਵਿੱਚ ਕੋਈ ਮੌਤ ਨਹੀਂ ਹੋਈ ਹੈ।