ਚੰਡੀਗੜ੍ਹ: ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ਵਿੱਚ ਪ੍ਰੈੱਸਵਾਰਤਾ ਕਰ ਕੇਂਦਰ ਸਰਕਾਰ 'ਤੇ ਨਿਸ਼ਾਨੇ ਸਾਧੇ ਤੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਾਣ ਬੁੱਝਕੇ ਦੇਸ਼ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਕਿਸਾਨਾਂ ਨੂੰ ਜਾਣਬੁਝ ਕੇ ਪ੍ਰੇਸ਼ਾਨ ਕਰ ਰਹੀ ਹੈ ਕੇਂਦਰ ਸਰਕਾਰ: ਖਹਿਰਾ - ਖੇਤੀ ਕਾਨੂੰਨਾਂ ਖਿਲਾਫ਼ ਧਰਨਾ
26-27 ਨੂੰ ਦੇਸ਼ ਭਰ ਦੇ ਕਿਸਾਨ ਦਿੱਲੀ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਲਗਾਉਣ ਜਾ ਰਹੇ ਹਨ। ਜਿਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਹਰਿਆਣਾ ਦੇ ਨਾਲ ਲਗਦੇ ਬਾਡਰ ਸੀਲ ਕਰਨੇ ਸ਼ੁਰੂ ਕਰ ਦਿੱਤੇ ਹਨ। ਜਿਸ 'ਤੇ ਸੁਖਪਾਲ ਸਿੰਘ ਖਹਿਰਾ ਨੇ ਚਿੰਤਾ ਪ੍ਰਗਟ ਕੀਤੀ ਹੈ।...
ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਵਿੱਚ ਜਾਣ ਤੋਂ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ ਜਦਕਿ ਜਮਹੂਰੀਅਤ ਮੁਲਕ ਵਿੱਚ ਅਜਿਹਾ ਕਰਨਾ ਗ਼ੈਰ ਵਾਜਬ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਉਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਉਹ ਆਪਣੇ ਹਮਾਇਤੀਆਂ ਸਮੇਤ ਸ਼ੰਭੂ ਬਾਰਡਰ ਰਾਹੀਂ ਦਿੱਲੀ ਵੱਲ ਕਿਸਾਨਾਂ ਦੀ ਹਮਾਇਤ ਵਿੱਚ ਕੂਚ ਕਰਨਗੇ ਅਤੇ ਕਿਸਾਨ ਧਰਨੇ ਵਿਚ ਸ਼ਮੂਲੀਅਤ ਕੀਤੀ ਜਾਵੇਗੀ ।
ਕੈਪਟਨ ਸਰਕਾਰ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਾਸਤੇ ਪੰਜਾਬ ਸਰਕਾਰ ਨੇ ਬਹੁਤ ਘੱਟ ਬਜਟ ਰੱਖਿਆ ਹੈ, ਜਦਕਿ ਪੰਜਾਬ ਦੀ ਆਰਥਿਕਤਾ ਜ਼ਿਆਦਾਤਰ ਖੇਤੀ ਉੱਤੇ ਨਿਰਭਰ ਹੈ।