ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਕਿਸਾਨਾਂ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਇੱਕ ਪੱਤਰ ਭੇਜ ਕਿਹਾ ਹੈ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨ ਪਰਵਾਸੀ ਮਜ਼ਦੂਰਾਂ ਦਾ ਸੋਸ਼ਣ ਕਰ ਰਹੇ ਹਨ। ਕੇਂਦਰ ਨੇ ਲਿਖਿਆ ਹੈ ਕਿ ਪੰਜਾਬ ਦੇ ਕਿਸਾਨ ਖੇਤ ਮਜ਼ਦੂਰਾਂ ਨੂੰ ਪੇਸੇ ਦੇਣ ਦੀ ਬਜਾਏ ਨਸ਼ੇ ’ਤੇ ਲਾਕੇ ਕੰਮ ਕਰਵਾ ਰਹੇ ਹਨ। ਇਸ ਮਾਮਲੇ ’ਚ ਕਾਰਵਾਈ ਕਰਕੇ ਕੇਂਦਰ ਨੂੰ ਕਾਰਵਾਈ ਕਰਕੇ ਰਿਪੋਰਟ ਸੌਂਪਣ ਦੀ ਵੀ ਗੱਲ ਕਹੀ ਗਈ ਹੈ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ ਆਮ ਆਦਮੀ ਪਾਰਟੀ ਦੇ ਵਿਧਾਇਕ ਜੈਕਿਸ਼ਨ ਰੋੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ 2019 ਦੀ ਰਿਪੋਰਟ ਦਾ ਹਵਾਲਾ ਦੇ ਕੇ ਕਿਸਾਨਾਂ ਤੇ ਮਜ਼ਦੂਰਾਂ ’ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਕਿਸਾਨੀ ਸੰਘਰਸ਼ ਨੂੰ ਖ਼ਤਮ ਕੀਤਾ ਜਾ ਸਕੇ।
ਇਹ ਵੀ ਪੜੋ: ਪੰਜਾਬ ਬੰਧੂਆ ਮਜ਼ਦੂਰੀ ਨਹੀਂ, ਲੰਗਰ ਲਗਾਉਣ ਵਾਲਾ ਸੂਬਾ: ਔਜਲਾ