ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਨਾਲ ਹੋਰ ਕਾਰਗਰ ਤਰੀਕੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਵੱਲੋਂ ਬੁੱਧਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਦੇ ਕਾਰਡੀਓਲੌਜੀ, ਐਂਡੋਕਰਨਲੌਜੀ, ਨਿਊਰੋਲੌਜੀ ਤੇ ਨੈਫਰੋਲੌਜੀ ਵਿੱਚ 16 ਅਸਿਸਟੈਂਟ ਪ੍ਰੋਫੈਸਰ (ਸੁਪਰ ਸਪਸ਼ੈਲਿਟੀ) ਦੀ ਸਿਰਜਣਾ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।
ਮੁੱਖ ਮੰਤਰੀ, ਦਫ਼ਤਰ ਦੇ ਬੁਲਾਰੇ ਅਨੁਸਾਰ ਕੈਬਨਿਟ ਨੇ ਦੋਵੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਿੱਧੀ ਭਰਤੀ ਦੀਆਂ ਸੁਪਰ ਸਪਸ਼ੈਲਿਟੀ ਪ੍ਰੋਫੈਸਰਾਂ ਅਤੇ ਐਸੋਸੀਏਟ ਪ੍ਰਫੈਸਰਾਂ ਦੀਆਂ ਖਾਲੀ ਪਈਆਂ 25 ਅਸਾਮੀਆਂ ਨੂੰ ਠੇਕੇ ਦੇ ਆਧਾਰ 'ਤੇ ਐਸਿਸਟੈਂਟ ਪ੍ਰੋਫੈਸਰ ਦੀਆਂ ਅਸਾਮੀਆਂ ਵਿੱਚ ਆਰਜ਼ੀ ਤੌਰ 'ਤੇ ਤਬਦੀਲ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ।